ਮੰਦਭਾਗੀ ਖਬਰ: ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਪਿਛਲੇ ਕੁਝ ਦਿਨਾਂ ਤੋਂ ਕੈਨੇਡਾ ਦੇ ਕੈਲਗਰੀ ਸ਼ਹਿਰ ਤੋਂ ਲਾਪਤਾ ਸੀ ਮ੍ਰਿਤਕ ਨੌਜਵਾਨ

photo

 

 ਜਲੰਧਰ :  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ  ਹੈ ਜਿਥੇ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ  ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸਕਰਨ ਸਿੰਘ (22) ਵਾਸੀ ਲੋਹੀਆਂ ਖ਼ਾਸ ( ਜਲੰਧਰ) ਵਜੋਂ  ਹੋਈ ਹੈ। 

 ਜਾਣਕਾਰੀ ਮੁਤਾਬਕ ਮ੍ਰਿਤਕ ਜਸਕਰਨ ਸਿੰਘ ਜੋਸਨ ਪਿਛਲੇ ਕੁਝ ਦਿਨਾਂ ਤੋਂ ਕੈਨੇਡਾ ਦੇ ਕੈਲਗਰੀ ਸ਼ਹਿਰ ਤੋਂ ਲਾਪਤਾ ਸੀ, ਜਿਸ ਦੀ ਸੂਚਨਾ ਕੈਨੇਡਾ ਪੁਲਿਸ ਨੂੰ ਦਿੱਤੀ ਗਈ। ਅੱਜ ਸਵੇਰੇ ਉਸ ਦੀ ਲਾਸ਼ ਇਕ ਗੱਡੀ ਵਿਚੋਂ  ਮਿਲੀ। ਜਸਕਰਨ ਸਿੰਘ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ ਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।