Punjabi Dead in New Zealand News: ਨਿਊਜ਼ੀਲੈਂਡ ਵਿਚ ਪੰਜਾਬੀ ਦੀ ਸੜਕ ਹਾਦਸੇ ਵਿਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Punjabi Dead in New Zealand News: ਤਰਨ ਤਾਰਨ ਦੇ ਪਿੰਡ ਭਰੋਵਾਲ ਨਾਲ ਸਬੰਧਿਤ ਸੀ ਮ੍ਰਿਤਕ

Punjabi dies in road accident in New Zealand News

Punjabi dies in road accident in New Zealand News :ਨਿਊਜ਼ੀਲੈਂਡ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸ਼ੁਭਕਰਮਨ ਸਿੰਘ  ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਭਰੋਵਾਲ ਦਾ ਰਹਿਣ ਵਾਲਾ ਸੀ।

ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਹੈ ਤੇ ਉਸ ਦਾ ਇਕ ਛੋਟਾ ਬੱਚਾ ਵੀ ਹੈ। ਮੀਡੀਆਂ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਸਾਬਕਾ ਸਰਪੰਚ ਅਮਰੀਕ ਸਿੰਘ ਰਾਜੂ ਨੇ ਦੱਸਿਆ ਕਿ ਮੇਰਾ ਲੜਕਾ ਸ਼ੁਭਕਰਮਨ ਸਿੰਘ ਘਰੋਂ ਗੱਡੀ ਵਿੱਚ ਸਵਾਰ ਹੋ ਕਿ ਕੁਝ ਹੀ ਦੂਰੀ ਤੇ ਗਿਆ ਤਾਂ ਅਚਾਨਕ ਰੋਡ ਐਕਸੀਡੈਂਟ ਦੌਰਾਨ ਉਸ ਦੀ ਮੌਤ ਹੋ ਗਈ।

 ਉਹਨਾਂ ਕਿਹਾ ਕਿ ਅਸੀਂ ਜਲਦੀ ਹੀ ਨਿਊਜ਼ੀਲੈਂਡ ਵਿੱਚ ਜਾ ਕੇ ਆਪਣੇ ਪੁੱਤਰ ਦੀਆਂ ਅੰਤਿਮ ਰਸਮਾਂ ਕਰਾਂਗੇ। ਇਸ ਮੰਦਭਾਗੀ ਖ਼ਬਰ ਨਾਲ ਪੂਰੇ ਪਰਿਵਾਰ ਅਤੇ ਇਲਾਕੇ ਵਿੱਚ ਗਮਗੀਨ ਮਾਹੌਲ ਹੈ।