ਕਾਬੁਲ ਹਮਲੇ 'ਤੇ ਫੁੱਟਿਆ ਪੰਜਾਬੀ ਸਿਤਾਰਿਆਂ ਦਾ ਗੁੱਸਾ, ਕੀਤੀ ਸਖ਼ਤ ਨਿਖੇਧੀ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਇਸ ਅਤਿਵਾਦੀ ਹਮਲੇ ਨੂੰ ਲੈ ਕੇ ਪੰਜਾਬੀ ਫਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਸੋਸ਼ਲ ਮੀਡੀਆ ਦੇ ਜਰੀਏ ਆਪਣਾ ਗੁੱਸਾ ਜਾਹਿਰ ਕੀਤਾ ਹੈ।

File photo

ਅਫ਼ਗਾਨਿਸਤਾਨ- ਅਫਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਸਥਿਤ ਗੁਰਦੁਆਰੇ ਵਿਚ ਇਸਲਾਮਿਕ ਸਟੇਟ ਦੇ ਆਤਮਘਾਤੀ ਹਮਲਾਵਰਾਂ ਵੱਲੋ 25 ਮਾਰਚ ਨੂੰ ਹੋਏ ਹਮਲੇ ਵਿਚ ਮਾਰੇ ਗਏ ਸਿੱਖ ਸ਼ਰਧਾਲੂਆਂ ਦੇ ਅੰਤਿਮ ਸੰਸਕਾਰ ਵਾਲੀ ਜਗ੍ਹਾ ਉੱਤੇ ਵੀ ਧਮਾਕੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹੁਣ ਇਸ ਅੱਤਵਾਦੀ ਹਮਲੇ ਦੀ ਹਰ ਪਾਸੇ ਨਿੰਦਿਆਂ ਹੋ ਰਹੀ ਹੈ।

ਇਸ ਅਤਿਵਾਦੀ ਹਮਲੇ ਨੂੰ ਲੈ ਕੇ ਪੰਜਾਬੀ ਫਿਲਮ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਸੋਸ਼ਲ ਮੀਡੀਆ ਦੇ ਜਰੀਏ ਆਪਣਾ ਗੁੱਸਾ ਜਾਹਿਰ ਕੀਤਾ ਹੈ। ਅਫਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਸਥਿਤ ਗੁਰਦੁਆਰੇ ਵਿਚ ਇਸਲਾਮਿਕ ਸਟੇਟ ਦੇ ਆਤਮਘਾਤੀ ਹਮਲਾਵਰਾਂ ਵੱਲੋ 25 ਮਾਰਚ ਨੂੰ ਹੋਏ ਹਮਲੇ ਵਿਚ ਮਾਰੇ ਗਏ ਸਿੱਖ ਸ਼ਰਧਾਲੂਆਂ ਦੇ ਅੰਤਿਮ ਸੰਸਕਾਰ ਵਾਲੀ ਜਗ੍ਹਾ ਉੱਤੇ ਵੀ ਧਮਾਕੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਦੱਸ ਦਈਏ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ 'ਤੇ ਹਮਲੇ ਦੇ 24 ਘੰਟਿਆਂ ਬਾਅਦ ਦੁਬਾਰਾ ਹਮਲਾ ਕਰ ਦਿੱਤਾ ਗਿਆ। ਇਹ ਹਮਲਾ ਸ਼ਮਸ਼ਾਨ ਘਾਟ ਤੋਂ 50 ਮੀਟਰ ਦੀ ਦੂਰੀ 'ਤੇ ਹੋਇਆ ਸੀ, ਜਿੱਥੇ ਅਤਿਵਾਦੀ ਹਮਲੇ' ਚ ਮਾਰੇ ਗਏ ਸਿੱਖਾਂ ਦਾ ਬੁੱਧਵਾਰ ਨੂੰ ਸਸਕਾਰ ਕੀਤਾ ਜਾ ਰਿਹਾ ਸੀ।

ਵੀਰਵਾਰ ਨੂੰ ਹੋਏ ਦੂਜੇ ਹਮਲੇ ਵਿੱਚ ਇੱਕ ਬੱਚਾ ਜ਼ਖਮੀ ਹੋ ਗਿਆ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ, “ਮੈਂ ਸਸਕਾਰ ਵਾਲੀ ਜਗ੍ਹਾ ਦੇ ਨੇੜੇ ਹੋਏ ਧਮਾਕੇ ਦੀ ਖ਼ਬਰ ਤੋਂ ਚਿੰਤਤ ਹਾਂ। ਸਾਡਾ ਦੂਤਾਵਾਸ ਕਾਬੁਲ ਵਿੱਚ ਸੁਰੱਖਿਆ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ। ਉਨ੍ਹਾਂ ਨੂੰ ਢੁੱਕਵੀਂ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ।