ਪੰਜਾਬੀ ਨੌਜਵਾਨ ਦੀ ਮਨੀਲਾ 'ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, ਅਗਲੇ ਮਹੀਨੇ ਆਉਣਾ ਸੀ ਪੰਜਾਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

punjabi youth

 

ਮੋਗਾ :  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ।

 

 ਅਜਿਹਾ ਹੀ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮੇਜਰ ਸਿੰਘ ਕਾਲਾ ਸੇਖੋਂ (25) ਪੁੱਤਰ ਦਰਸ਼ਨ ਸਿੰਘ ਜੋ 5 ਸਾਲ ਪਹਿਲਾਂ ਆਪਣੇ ਸੁਨਿਹਰੀ ਭਵਿੱਖ ਲਈ ਮਨੀਲਾ ਗਿਆ ਸੀ, ਦੀ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮੋਗਾ ਦੇ ਇਤਿਹਾਸਕ ਪਿੰਡ ਦੀਨਾ ਸਾਹਿਬ ਦਾ ਰਹਿਣ ਵਾਲਾ ਸੀ।

 

 

ਇਸ ਦੁਖਦਾਈ ਖ਼ਬਰ ਨਾਲ ਪਿੰਡ 'ਚ ਸੋਗ ਲਹਿਰ ਪਸਰ ਗਈ ਹੈ। ਜਾਣਕਾਰੀ ਅਨੁਸਾਰ ਪੰਜ ਸਾਲ ਪਹਿਲਾਂ ਗਏ ਮੇਜਰ ਸਿੰਘ ਨੇ ਦੋ ਕੁ ਮਹੀਨਿਆਂ ਤਕ ਪਿੰਡ ਆਉਣਾ ਸੀ ਜਿਸ ਦੀਆਂ ਉਹ ਤਿਆਰੀਆਂ ਵੀ ਕਰ ਰਿਹਾ ਸੀ, ਪਰ ਅਚਾਨਕ ਉਸ ਦੀ ਮਨੀਲਾ 'ਚ ਹੀ ਮੌਤ ਹੋ ਗਈ।