ਕੈਨੇਡਾ ਵਿਚ ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰੱਖਿਆ ਮੰਤਰੀ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਬਨਿਟ ਵਿਚ ਫੇਰਬਦਲ ਕਰਦਿਆਂ ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਨਵੀਂ ਰੱਖਿਆ ਮੰਤਰੀ ਬਣਾਇਆ ਹੈ।
ਟੋਰਾਂਟੋ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਬਨਿਟ ਵਿਚ ਫੇਰਬਦਲ ਕਰਦਿਆਂ ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਨਵੀਂ ਰੱਖਿਆ ਮੰਤਰੀ ਬਣਾਇਆ ਹੈ। ਅਨੀਤਾ ਆਨੰਦ ਲੰਬੇ ਸਮੇਂ ਤੱਕ ਰੱਖਿਆ ਮੰਤਰੀ ਰਹੇ ਭਾਰਤੀ ਮੂਲ ਦੇ ਸਿੱਖ ਐਮਪੀ ਹਰਜੀਤ ਸਿੰਘ ਸੱਜਣ ਦੀ ਥਾਂ ਲਵੇਗੀ। ਅਨੀਤਾ ਆਨੰਦ ਨੇ ਦੇਸ਼ ਦੀ ਦੂਜੀ ਮਹਿਲਾ ਰੱਖਿਆ ਮੰਤਰੀ ਬਣ ਕੇ ਇਤਿਹਾਸ ਰਚਿਆ ਹੈ।
ਹੋਰ ਪੜ੍ਹੋ: ਪੰਜਾਬ ’ਚ ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਪਟਾਕੇ ਚਲਾਉਣ ’ਤੇ ਲੱਗੀ ਪਾਬੰਦੀ
ਅਨੀਤਾ ਤੋਂ ਪਹਿਲਾਂ ਕੈਨੇਡਾ ਦੀ ਇਕਲੌਤੀ ਮਹਿਲਾ ਰੱਖਿਆ ਮੰਤਰੀ ਸਾਬਕਾ ਪ੍ਰਧਾਨ ਮੰਤਰੀ ਕਿਮ ਕੈਂਪਬੇਲ ਸੀ, ਜਿਨ੍ਹਾਂ ਨੇ 1993 ਵਿਚ 4 ਜਨਵਰੀ ਤੋਂ 25 ਜੂਨ ਤੱਕ ਛੇ ਮਹੀਨਿਆਂ ਲਈ ਅਹੁਦਾ ਸੰਭਾਲਿਆ ਸੀ। ਖ਼ਬਰਾਂ ਅਨੁਸਾਰ ਹਰਜੀਤ ਸਿੰਘ ਸੱਜਣ ਨੂੰ ਅੰਤਰਰਾਸ਼ਟਰੀ ਮਾਮਲਿਆਂ ਦਾ ਮੰਤਰੀ ਬਣਾਇਆ ਗਿਆ ਹੈ।
ਹੋਰ ਪੜ੍ਹੋ: ਨਸ਼ਿਆਂ ਦੇ ਮਾਮਲਿਆਂ ਵਿਚ ਦੇਸ਼ ’ਚ ਪਿਛਲੇ ਸਾਲ ਚੋਟੀ ’ਤੇ ਰਿਹਾ UP ਅਤੇ ਦੂਜੇ ਸਥਾਨ ’ਤੇ ਪੰਜਾਬ
ਉਹਨਾਂ ਤੋਂ ਇਲਾਵਾ ਇਕ ਹੋਰ ਭਾਰਤੀ ਮੂਲ ਦੀ ਕੈਨੇਡੀਅਨ ਕਮਲ ਖੇੜਾ ਨੇ ਵੀ ਸੀਨੀਅਰ ਨਾਗਰਿਕਾਂ ਲਈ ਮੰਤਰੀ ਵਜੋਂ ਸਹੁੰ ਚੁੱਕੀ ਹੈ। ਟਰੂਡੋ ਦੀ ਨਵੀਂ ਕੈਬਨਿਟ ਵਿਚ ਛੇ ਮਹਿਲਾ ਮੰਤਰੀਆਂ ਵਿਚੋਂ ਦੋ ਭਾਰਤੀ-ਕੈਨੇਡੀਅਨ ਮਹਿਲਾਵਾਂ ਸ਼ਾਮਲ ਹਨ। ਟਰੂਡੋ ਨੇ ਅਨੀਤਾ ਆਨੰਦ ਅਤੇ ਕਮਲ ਖੇੜਾ ਨੂੰ ਮਹਾਂਮਾਰੀ ਦੌਰਾਨ ਕੀਤੇ ਗਏ ਕੰਮਾਂ ਲਈ ਸਨਮਾਨਿਤ ਕੀਤਾ ਹੈ।