Punjabi youth died in America: 9 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Death of Punjabi youth in America: ਵਿਧਵਾ ਮਾਂ ਦਾ ਸੀ ਇਕਲੌਤਾ ਸਹਾਰਾ

Death of Punjabi youth in America

 

Punjabi youth Death in America news in Punjabi: ਵਿਦੇਸ਼ਾਂ ਤੋਂ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ: Rampura Phul News: ਰਾਮਪੁਰਾ ਫੂਲ ਦੇ ਅਮਰਿੰਦਰ ਖਿੱਪਲ ਨੇ ਨਿਊਜ਼ੀਲੈਂਡ ’ਚ ਪੰਜਾਬ ਦਾ ਮਾਣ ਵਧਾਇਆ

ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ 9 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ। ਮ੍ਰਿਤਕ ਕਪੂਰਥਲਾ ਦੇ ਪਿੰਡ ਸੁਰਖਪੁਰ ਦਾ ਰਹਿਣ ਵਾਲਾ ਸੀ। ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਹ ਆਪਣੀ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ।  ਨੌਜਵਾਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਜਿਥੇ ਮਾਂ ਦਾ ਰੋ-ਰੋ ਬੁਰਾ ਹਾਲ ਹੈ ਤੇ ਉਥੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। 

ਇਹ ਵੀ ਪੜ੍ਹੋ: Sangrur News: ਸੰਗਰੂਰ 'ਚ ਖੇਤਾਂ ’ਚ ਕੰਮ ਕਰ ਰਹੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ