ਕੈਨੇਡਾ ਤੋਂ ਜਗਮੀਤ ਸਿੰਘ ਦੀ ਇੰਡੀਆ ਲਈ ਆਈ ਇਹ ਵੱਡੀ ਖਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਵਿਚ ਵਿਰੋਧ ਦੇਖਿਆ ਜਾ ਰਿਹਾ ਹੈ।

Jagmeet Singh

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਵਿਚ ਵਿਰੋਧ ਦੇਖਿਆ ਜਾ ਰਿਹਾ ਹੈ। ਉੱਥੇ ਹੀ ਦੇਸ਼ ਤੋਂ ਬਾਹਰ ਵੀ ਇਸ ਕਾਨੂੰਨ ਖਿਲਾਫ ਅਵਾਜ਼ ਚੁੱਕੀ ਜਾ ਰਹੀ ਹੈ। ਹੁਣ ਵਿਰੋਧ ਦੀ ਅਵਾਜ਼ ਕਨੈਡਾ ਵਿਚੋਂ ਸਾਹਮਣੇ ਆਈ ਹੈ। ਕੈਨੇਡਾ ਦੇ ਨਿਊਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਪੱਖਪਾਤੀ ਦੱਸਿਆ ਹੈ। ਜਗਮੀਤ ਸਿੰਘ ਨੇ ਟਵੀਟ ਕਰ ਕੇ ਨਾਗਰਿਕਤਾ ਕਾਨੂੰਨ ਖਿਲਾਫ ਅਵਾਜ਼ ਚੁੱਕੀ ਹੈ।

 


 

ਉਹਨਾਂ ਨੇ ਕਿਹਾ ਹੈ ਭਾਰਤ ਸਰਕਾਰ ਦਾ ਨਵਾਂ ਨਾਗਰਿਕਤਾ ਸੋਧ ਕਾਨੂੰਨ ਜਾਣਬੁੱਝ ਕੇ ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀ ਭਾਈਚਾਰੇ ਨਾਲ ਭੇਦਭਾਵ ਕਰਦਾ ਹੈ। ਇਹ ਗਲਤ ਹੈ ਅਤੇ ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਅਪਣੇ ਟਵੀਟ ਵਿਚ ਜਗਮੀਤ ਸਿੰਘ ਨੇ ਕਿਹਾ ਕਿ ਵਧਦੀ ਨਫਰਤ ਅਤੇ ਧਰੁਵੀਕਰਨ ਦੇ ਸਮੇਂ, ਸਰਕਾਰਾਂ ਨੂੰ ਲੋਕਾਂ ਨੂੰ ਇਕਜੁੱਟ ਕਰਨ ਲਈ ਕੰਮ ਕਰਨਾ ਚਾਹੀਦਾ ਹੈ, ਨਾ ਕਿ ਉਹਨਾਂ ਨੂੰ ਵੰਡਣਾ ਚਾਹੀਦਾ ਹੈ।

ਹਾਲਾਂਕਿ ਇਹ ਪਹਿਲਾ ਮਾਮਲਾ ਨਹੀਂ ਹੈ ਜਦੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਦੇ ਬਾਹਰੋਂ ਅਵਾਜ਼ ਚੁੱਕੀ ਗਈ ਹੋਵੇ। ਇਸ ਤੋਂ ਪਹਿਲਾਂ ਵੀ ਕਈ ਦੇਸ਼ ਭਾਰਤ ਦੇ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਚੁੱਕੇ ਹਨ। ਅਮਰੀਕਾ ਵੀ ਨਾਗਰਿਕਤਾ ਕਾਨੂੰਨ ‘ਤੇ ਅਪਣੀ ਚਿੰਤਾ ਜ਼ਾਹਿਰ ਕਰ ਚੁੱਕਿਆ ਹੈ। ਉੱਥੇ ਹੀ ਨਾਗਰਿਕਤਾ ਸੋਧ ਕਾਨੂੰਨ ‘ਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰੀਸ਼ਦ (UNHRC) ਵੀ ਚਿੰਤਾ ਪ੍ਰਗਟਾ ਚੁੱਕਿਆ ਹੈ।