ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ, 4 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਮ੍ਰਿਤਕ ਦੇ ਮਾਪਿਆਂ ਦਾ ਰੋ-ਰੋ ਬੁਰਾ ਹਾਲ

Photo

 

 ਡੇਰਾਬੱਸੀ  :  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 

 

ਅਜਿਹਾ ਦੀ ਮਾਮਲਾ ਪੁਰਤਗਾਲ ਤੋਂ ਸਾਹਮਣੇ ਆਇਆ ਹੈ। ਜਿਥੇ  ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਪ੍ਰੀਤ ਸਿੰਘ (34) ਪੁੱਤਰ ਮਲਕੀਤ ਸਿੰਘ ਵਾਸੀ ਸੋਨਾ ਵਜੋਂ ਹੋਈ ਹੈ।  

 

ਮ੍ਰਿਤਕ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਚਾਰ ਕੁ ਮਹੀਨੇ ਪਹਿਲਾਂ ਹੀ ਪੁਰਤਗਾਲ ਗਿਆ ਸੀ। ਮ੍ਰਿਤਕ ਹਰਪ੍ਰੀਤ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਸੁਖਵਿੰਦਰ ਕੌਰ ਅਤੇ ਪੁੱਤਰੀ ਇਸ਼ਮੀਤ ਕੌਰ (05) ਛੱਡ ਗਿਆ।

ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ  ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੇ ਲੜਕੇ ਹਰਪ੍ਰੀਤ ਦਾ ਦੇਹ ਨੂੰ ਭਾਰਤ ਲਿਆਂਦਾ ਜਾਵੇ  ਤਾਂ ਜੋ ਇਸ ਦਾ ਰੀਤੀ ਰਿਵਾਜ਼ਾਂ ਨਾਲ ਸਸਕਾਰ ਕੀਤਾ ਜਾਵੇ।