ਮਨੀਲਾ ’ਚ ਪੰਜਾਬੀ ਜੋੜੇ ਦਾ ਗੋਲ਼ੀਆਂ ਮਾਰ ਕੇ ਕਤਲ, ਜਲੰਧਰ ਦੇ ਗੁਰਾਇਆ ਨਾਲ ਸਬੰਧਤ ਸਨ ਪਤੀ-ਪਤਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਮ੍ਰਿਤਕ ਸੁਖਵਿੰਦਰ ਸਿੰਘ ਪਿਛਲੇ ਕਰੀਬ 19 ਸਾਲਾਂ ਤੋਂ ਮਨੀਲਾ ਵਿਖੇ ਫਾਈਨਾਂਸ ਦਾ ਕਾਰੋਬਾਰ ਕਰ ਰਿਹਾ ਸੀ।

Punjabi couple shot dead in Manila (File Photo)

 

ਜਲੰਧਰ: ਮਨੀਲਾ ਵਿਚ ਪੰਜਾਬੀ ਜੋੜੇ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾਂ ਦੀ ਪਛਾਣ ਸੁਖਵਿੰਦਰ ਸਿੰਘ ਬਿੰਦਾ (41) ਪੁੱਤਰ ਸੰਤੋਖ ਸਿੰਘ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ (33) ਪੁੱਤਰੀ ਗੁਰਦਾਵਰ ਸਿੰਘ ਲੰਬੜਦਾਰ ਵਾਸੀ ਪਿੰਡ ਚਚਰਾੜੀ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਇਸ ਖ਼ਬਰ ਤੋਂ ਬਾਅਦ ਇਹਨਾਂ ਦੇ ਜੱਦੀ ਪਿੰਡ ਵਿਚ ਸੋਗ ਦੀ ਲਹਿਰ ਹੈ। ਸੁਖਵਿੰਦਰ ਸਿੰਘ ਅਤੇ ਕਿਰਨਦੀਪ ਕੌਰ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ: ਮੇਘਾਲਿਆ ਦੇ DGP ਡਾ. ਐਲਆਰ ਬਿਸ਼ਨੋਈ ਨੇ ਬਣਾਇਆ ਨਵਾਂ ਰਿਕਾਰਡ, 5 ਹਜ਼ਾਰ ਫੁੱਟ ਦੀ ਉਚਾਈ ਤੋਂ 5 ਵਾਰ ਕੀਤੀ ਪੈਰਾਜੰਪਿੰਗ

ਮਿਲੀ ਜਾਣਕਾਰੀ ਮੁਤਾਬਕ ਪਤੀ-ਪਤਨੀ ਦਾ ਮਨੀਲਾ ਵਿਖੇ 25 ਮਾਰਚ ਰਾਤ ਨੂੰ ਉਹਨਾਂ ਦੇ ਘਰ ਅੰਦਰ ਹੀ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਮ੍ਰਿਤਕ ਦੇ ਵੱਡੇ ਭਰਾ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਕੁੱਝ ਸਮਾਂ ਪਹਿਲਾਂ ਹੀ ਵਿਦੇਸ਼ ਤੋਂ ਪੰਜਾਬ ਪਰਤਿਆ ਹੈ। ਸੀਸੀਟੀਵੀ ਕੈਮਰੇ ਤੋਂ ਪਤਾ ਲੱਗਿਆ ਕਿ ਇਕ ਕਾਤਲ ਨੇ ਸ਼ਨੀਵਾਰ ਰਾਤ ਕਰੀਬ 10 ਵਜੇ ਘਰ ਵਿਚ ਦਾਖ਼ਲ ਹੋ ਕੇ ਉਸ ਦੇ ਭਰਾ ਦੇ 3 ਗੋਲ਼ੀਆਂ ਮਾਰੀਆਂ, ਇਸ ਤੋਂ ਬਾਅਦ ਉਸ ਦੀ ਪਤਨੀ ਕਿਰਨਦੀਪ ਕੌਰ, ਦੇ ਵੀ ਦੋ ਗੋਲ਼ੀਆਂ ਮਾਰ ਦਿੱਤੀਆਂ।

ਇਹ ਵੀ ਪੜ੍ਹੋ: ਬਿਲਕਿਸ ਬਾਨੋ ਦੇ ਦੋਸ਼ੀਆਂ ਦੀ ਰਿਹਾਈ ਦਾ ਮਾਮਲਾ: ਸੁਪਰੀਮ ਕੋਰਟ ਦਾ ਕੇਂਦਰ ਅਤੇ ਗੁਜਰਾਤ ਸਰਕਾਰ ਨੂੰ ਨੋਟਿਸ

ਮ੍ਰਿਤਕ ਸੁਖਵਿੰਦਰ ਸਿੰਘ ਪਿਛਲੇ ਕਰੀਬ 19 ਸਾਲਾਂ ਤੋਂ ਮਨੀਲਾ ਵਿਖੇ ਫਾਈਨਾਂਸ ਦਾ ਕਾਰੋਬਾਰ ਕਰ ਰਿਹਾ ਸੀ। ਉਸ ਦੀ ਪਤਨੀ ਕਰੀਬ ਪੰਜ ਮਹੀਨੇ ਪਹਿਲਾਂ ਹੀ ਵਿਦੇਸ਼ ਗਈ ਸੀ। ਪੀੜਤ ਪਰਿਵਾਰ ਨੇ ਪੰਜਾਬ ਅਤੇ ਭਾਰਤ ਸਰਕਾਰ ਕੋਲ ਮੰਗ ਕੀਤੀ ਕਿ ਮ੍ਰਿਤਕ ਬੱਚਿਆਂ ਦੇ ਕਾਤਲ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ।