ਕੈਨੇਡਾ: ਦਰਦਨਾਕ ਹਾਦਸੇ ’ਚ ਤਰਨਤਾਰਨ ਦੇ ਨੌਜਵਾਨ ਦੀ ਮੌਤ, 6 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਨੌਜਵਾਨ ਦਾ ਜਨਵਰੀ ਵਿਚ ਵਿਆਹ ਸੀ ਅਤੇ ਘਰ ਵਿਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ।
ਤਰਨਤਾਰਨ: ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਰੈਂਪਟਨ ਵਿਚ ਰਹਿ ਰਹੇ ਤਰਨਤਾਰਨ ਦੇ ਨੌਜਵਾਨ ਰਿਸ਼ਵ ਕੁਮਾਰ ਦੀ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਦੌਰਾਨ ਟਰੱਕ ਨੂੰ ਭਿਆਨਕ ਅੱਗ ਲੱਗ ਸੀ ਅਤੇ ਅੱਗ ਦੀਆਂ ਲਪਟਾਂ ਵਿਚ ਨੌਜਵਾਨ ਵੀ ਸੜ੍ਹ ਕੇ ਸੁਆਹ ਹੋ ਗਿਆ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਿਸ਼ਵ ਸ਼ਰਮਾ (26 ਸਾਲ) ਪੁੱਤਰ ਰਵਿੰਦਰ ਸ਼ਰਮਾ ਕਰੀਬ ਕਰੀਬ ਛੇ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ।
Accident
ਰੋਜ਼ਾਨਾ ਦੀ ਤਰ੍ਹਾਂ ਉਹ ਆਪਣੇ ਕੰਮ ’ਤੇ ਗਿਆ ਅਤੇ ਮੌਂਟਰੀਅਲ ਵਿਚ ਉਸ ਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਟਰੱਕ ਨੂੰ ਅੱਗ ਲੱਗ ਗਈ। ਨੌਜਵਾਨ ਦੇ ਦੋਸਤਾਂ ਨੇ ਪਰਿਵਾਰ ਨੂੰ ਦੁਖਦਾਈ ਘਟਨਾ ਸਬੰਧੀ ਸੂਚਿਤ ਕੀਤਾ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਜਨਵਰੀ ਵਿਚ ਵਿਆਹ ਸੀ ਅਤੇ ਘਰ ਵਿਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਰਿਸ਼ਵ ਦੀ ਮੌਤ ਤੋਂ ਬਾਅਦ ਜਿੱਥੇ ਪਰਿਵਾਰ ਸਦਮੇ ਵਿਚ ਹੈ, ਉੱਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਹੈ।