ਕੈਨੇਡਾ ਤੋਂ ਆਈ ਮੰਦਭਾਗੀ ਖਬਰ, ਭਾਰਤੀ ਮੂਲ ਦੇ ਵਿਅਕਤੀ ਦੀ ਪਾਣੀ 'ਚ ਡੁੱਬਣ ਨਾਲ ਹੋਈ ਮੌਤ
2014 'ਚ ਭਾਰਤ ਤੋਂ ਕੈਨੇਡਾ ਆਇਆ ਸੀ ਮ੍ਰਿਤਕ ਵਿਅਕਤੀ
Photo
ਐਡਮਿੰਟਨ: ਕੈਨੇਡਾ ਦੇ ਸੂਬੇ ਅਲਬਰਟਾਦੇ ਐਡਮਿੰਟਨ ਸ਼ਹਿਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਭਾਰਤੀ ਮੂਲ ਦੇ ਇਕ ਵਿਅਕਤੀ ਦੀ ਪਾਣੀ 'ਚ ਡੁੱਬਣ ਨਾਲ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਸਚਿਨ ਕਦਮ (42) ਵਜੋ ਹੋਈ ਹੈ। ਜਾਣਕਾਰੀ ਅਨੁਸਾਰ ਆਈਲੈਂਡ ਲੇਕ ਵਿਖੇ ਪੈਡਲ ਬੋਟਿੰਗ ਕਰਦੇ ਹੋਏ ਉਸ ਦੀ ਡੁੱਬਣ ਨਾਲ ਮੌਤ ਹੋ ਗਈ ਹੈ ਅਤੇ ਉਹ ਆਪਣੇ ਪਿਛੇ ਇੱਕ ਛੋਟੀ ਬੇਟੀ ਅਤੇ ਪਤਨੀ ਛੱਡ ਗਿਆ ਹੈ। ਮ੍ਰਿਤਕ ਸਚਿਨ ਦੇ ਦੋਸਤਾਂ ਮੁਤਾਬਕ ਉਹ ਇੱਕ ਵਧੀਆ ਤੈਰਾਕ ਅਤੇ ਮਿਲਣਸਾਰ ਇਨਸਾਨ ਸੀ।
ਇੱਥੇ ਜ਼ਿਕਰਯੋਗ ਹੈ ਕਿ ਹਰ ਸਾਲ ਕੈਨੇਡਾ 'ਚ ਦਰਜਨਾਂ ਦੇ ਕਰੀਬ ਲੋਕਾਂ ਦੀਆਂ ਮੌਤਾਂ ਪਾਣੀ 'ਚ ਡੁੱਬਣ ਕਾਰਨ ਹੋ ਜਾਂਦੀਆ ਹਨ। ਮ੍ਰਿਤਕ ਸਚਿਨ ਕਦਮ ਬਤੌਰ ਇਕ ਵੈਲਡਰ ਸੀ ਅਤੇ ਆਪਣੇ ਪਰਿਵਾਰ ਸਮੇਤ ਸਾਲ 2014 'ਚ ਭਾਰਤ ਤੋਂ ਕੈਨੇਡਾ ਆਇਆ ਸੀ।