ਕੈਲਗਰੀ ਦੇ ਗੁਰਦਵਾਰਾ ਸਾਹਿਬ ਨੂੰ ਜਾਂਦੀ ਸੜਕ ’ਤੇ ਪੱਗ ਅਤੇ ਗਊਆਂ ਬਾਰੇ ਲਿਖੇ ਨਸਲੀ ਅਪਸ਼ਬਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਇਸ ਤੋਂ ਪਹਿਲਾਂ ਵੀ ਗੁਰਦਵਾਰੇ ਨੂੰ ਨਸਲੀ ਨਫ਼ਰਤ ਦਾ ਨਿਸ਼ਾਨਾ ਬਣਾਇਆ ਗਿਆ।

Racial insults about turbans and cows on the road to Calgary's Gurdwara Sahib

 

ਕੈਲਗਰੀ : ਸਥਾਨਕ ਦਸ਼ਮੇਸ਼ ਕਲਚਰਲ ਸੈਂਟਰ ਗੁਰਦਵਾਰੇ ਨੂੰ ਜਾਂਦੀ ਸੜਕ ਉਪਰ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਪੱਗ ਅਤੇ ਗਊਆਂ ਬਾਰੇ ਨਸਲੀ ਅਪਸ਼ਬਦ ਲਿਖੇ ਗਏ। ਇਕ ਨਿਜੀ ਚੈਨਲ ਦੀ ਖ਼ਬਰ ਮੁਤਾਬਕ ਇਹ ਘਟਨਾ ਜੋਤੀ ਗੋਨਡੇਕ, ਕੈਲਗਰੀ ਦੇ ਪਹਿਲੇ ਮਹਿਲਾ ਮੇਅਰ ਬਣਨ ਤੋਂ ਇਕ ਦਿਨ ਮਗਰੋਂ ਵਾਪਰੀ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਕੈਲਗਰੀ ਪੁਲਿਸ ਨੇ ਅਪਣੇ ਟਵੀਟ ਵਿਚ ਲਿਖਿਆ,‘‘ਸਾਨੂੰ ਦਸ਼ਮੇਸ ਕਲਚਰਲ ਸੈਂਟਰ ਕੋਲ ਹੋਈ ਗਰੇਫਿਟੀ ਘਟਨਾ ਬਾਰੇ ਪਤਾ ਹੈ। ਇਹ ਕਾਰਵਾਈ ਸਵੀਕਾਰਨਯੋਗ ਨਹੀਂ ਹੈ ਅਤੇ ਅਸੀਂ ਇਸ ਦੀ ਡੂੰਘਾਈ ਨਾਲ ਜਾਂਚ ਕਰ ਕੇ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਲਈ ਵਚਨਬੱਧ ਹਾਂ।’’

ਘਟਨਾ ਦੀ ਕੈਲਗਰੀ ਵਿਚ ਚਾਰੇ ਪਾਸਿਉਂ ਨਿੰਦਾ ਹੋ ਰਹੀ ਹੈ।  ਟਵਿੱਟਰ ’ਤੇ ਬਹੁਤ ਸਾਰੇ ਸਿਆਸੀ ਆਗੂਆਂ ਨੇ ਇਸ ਮਸਲੇ ਬਾਰੇ ਟਵੀਟ ਕੀਤੇ ਹਨ ਅਤੇ ਲਿਖਿਆ ਹੈ ਕਿ ਕੈਨੇਡੀਅਨ ਸਮਾਜ ਵਿਚ ਅਜਿਹੇ ਕੰਮਾਂ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਵਰਲਡ ਸਿੱਖ ਆਰਗੇਨਾਈਜ਼ੇਸ਼ਨ ਦੇ ਬਲਪ੍ਰੀਤ ਸਿੰਘ ਨੇ ਦਸਿਆ ਕਿ ਇਸ ਤੋਂ ਪਹਿਲਾਂ ਵੀ ਗੁਰਦਵਾਰੇ ਨੂੰ ਨਸਲੀ ਨਫ਼ਰਤ ਦਾ ਨਿਸ਼ਾਨਾ ਬਣਾਇਆ ਗਿਆ। ਜਦੋਂ 2016 ਵਿਚ ਗੁਰਦਵਾਰੇ ਦੇ ਬਾਹਰ ਨਾਜੀ ਸਵਾਸਤਿਕ ਦੇ ਨਿਸ਼ਾਨ ਬਣਾਏ ਗਏ ਸਨ।