Manmohan Singh Funeral: ਮਨਮੋਹਨ ਸਿੰਘ ਦਾ ਅੱਜ ਨਿਗਮ ਘਾਟ 'ਚ ਹੋਵੇਗਾ ਅੰਤਿਮ ਸਸਕਾਰ, ਯਾਦਗਾਰ ਲਈ ਸਰਕਾਰ ਜਲਦ ਅਲਾਟ ਕਰੇਗੀ ਜ਼ਮੀਨ
Manmohan Singh Funeral:
Manmohan Singh Funeral News in punjabi: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਅਤੇ ਸਮਾਰਕ ਦੀ ਜਗ੍ਹਾ ਨੂੰ ਲੈ ਕੇ ਕਾਂਗਰਸ ਅਤੇ ਕੇਂਦਰ ਸਰਕਾਰ ਵਿਚਾਲੇ ਮਤਭੇਦ ਪੈਦਾ ਹੋ ਗਏ ਹਨ। ਕਾਂਗਰਸ ਨੇ ਮੰਗ ਕੀਤੀ ਸੀ ਕਿ ਡਾ. ਸਿੰਘ ਦਾ ਅੰਤਿਮ ਸਸਕਾਰ ਰਾਜਘਾਟ ਨੇੜੇ ਕੀਤਾ ਜਾਵੇ, ਜਿੱਥੇ ਬਾਅਦ ਵਿਚ ਉਨ੍ਹਾਂ ਦੀ ਯਾਦਗਾਰ ਵੀ ਬਣਾਈ ਜਾ ਸਕੇ ਪਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਿਗਮਬੋਧ ਘਾਟ ਨੂੰ ਸਸਕਾਰ ਲਈ ਨਿਰਧਾਰਤ ਕਰ ਦਿੱਤਾ ਹੈ ਅਤੇ ਯਾਦਗਾਰ ਲਈ ਜਲਦੀ ਜ਼ਮੀਨ ਅਲਾਟ ਕਰਨ ਦਾ ਭਰੋਸਾ ਦਿੱਤਾ ਹੈ।
ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਸਰਕਾਰ ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਯਾਦਗਾਰ ਲਈ ਜਗ੍ਹਾ ਅਲਾਟ ਕਰੇਗੀ ਅਤੇ ਇਸ ਸਬੰਧ ਵਿਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਅੰਤਿਮ ਸਸਕਾਰ ਅਤੇ ਹੋਰ ਰਸਮੀ ਕਾਰਵਾਈਆਂ ਪਹਿਲਾਂ ਪੂਰੀਆਂ ਕੀਤੀਆਂ ਜਾਣਗੀਆਂ, ਜਦੋਂ ਕਿ ਟਰੱਸਟ ਦੇ ਗਠਨ ਤੋਂ ਬਾਅਦ ਯਾਦਗਾਰ ਲਈ ਜਗ੍ਹਾ ਅਲਾਟ ਕੀਤੀ ਜਾਵੇਗੀ। ਇਸ 'ਤੇ ਕਾਂਗਰਸ ਪ੍ਰਧਾਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅਜਿਹੀ ਥਾਂ 'ਤੇ ਕੀਤਾ ਜਾਵੇ, ਜਿੱਥੇ ਉਨ੍ਹਾਂ ਦੀ ਵਿਰਾਸਤ ਦਾ ਸਨਮਾਨ ਕੀਤਾ ਜਾ ਸਕੇ।