Punjab News: ਇੰਗਲੈਂਡ ਵਿਚ ਦਿਲ ਦਾ ਦੌਰਾ ਪੈਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਰਾਏਕੋਟ ਦੇ ਪਿੰਡ ਤਾਜਪੁਰ ਨਾਲ ਸਬੰਧਤ ਸੀ ਮ੍ਰਿਤਕ

Punjabi Youth dies of heart attack in England

Punjab News: ਚੰਗੇ ਭਵਿੱਖ ਲਈ ਵਿਦੇਸ਼ਾਂ ਵਿਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌਤਾਂ ਵੱਡੀ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਇੰਗਲੈਂਡ ਤੋਂ ਸਾਹਮਣੇ ਆਇਆ ਹੈ, ਜਿਥੇ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਪ੍ਰਦੀਪ ਸਿੰਘ ਖੰਗੂੜਾ (27) ਕਰੀਬ ਸਵਾ ਸਾਲ ਪਹਿਲਾਂ ਇੰਗਲੈਂਡ ਦੇ ਲਿਸਟਰ ਸ਼ਹਿਰ ਵਿਚ ਪੜ੍ਹਾਈ ਕਰਨ ਗਿਆ ਸੀ। 22 ਜਨਵਰੀ ਨੂੰ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪਰਵਾਰ ਨੂੰ ਮਿਲੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮ੍ਰਿਤਕ ਦੇ ਚਾਚਾ ਕੈਪਟਨ ਬਲਜਿੰਦਰ ਸਿੰਘ ਅਤੇ ਸਰਪੰਚ ਵਰਿੰਦਰ ਸਿੰਘ ਤਾਜਪੁਰ ਨੇ ਦਸਿਆ ਕਿ ਉਨ੍ਹਾਂ ਦਾ ਭਤੀਜਾ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ 15 ਅਕਤੂਬਰ 2022 ਨੂੰ ਇੰਗਲੈਂਡ ਦੇ ਲਿਸਟਰ ਸ਼ਹਿਰ ਵਿਚ ਪੜ੍ਹਾਈ ਕਰਨ ਗਿਆ ਸੀ। ਉਸ ਨੂੰ ਕਰੀਬ ਦੋ ਮਹੀਨੇ ਪਹਿਲਾਂ ਸਿਹਤ ਸਬੰਧੀ ਕੁੱਝ ਸਮੱਸਿਆ ਆ ਗਈ ਪਰ ਬਾਅਦ ਵਿਚ ਉਹ ਠੀਕ ਹੋ ਗਿਆ ਸੀ।

ਹੁਣ 22 ਜਨਵਰੀ ਨੂੰ ਉਸ ਦੀ ਮੌਤ ਦੀ ਮੰਦਭਾਗੀ ਖ਼ਬਰ ਮਿਲੀ। ਪ੍ਰਦੀਪ ਸਿੰਘ ਮਾਤਾ ਵੀ ਇੰਗਲੈਂਡ ਗਏ ਹੋਏ ਹਨ ਜਦਕਿ ਉਸ ਦੇ ਪਿਤਾ ਭੁਪਿੰਦਰ ਸਿੰਘ ਲੀਵਰ ਦੀ ਭਿਆਨਕ ਬਿਮਾਰੀ ਤੋਂ ਪੀੜਤ ਹਨ। ਪੀੜਤ ਪਰਵਾਰ ਨੇ ਸਰਕਾਰ ਅਤੇ ਐਨ.ਆਰ.ਆਈ. ਭਰਾਵਾਂ ਤੋਂ ਮੰਗ ਕੀਤੀ ਕਿ ਪ੍ਰਦੀਪ ਸਿੰਘ ਦੀ ਦੇਹ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।

 (For more Punjabi news apart from Punjabi Youth dies of heart attack in England, stay tuned to Rozana Spokesman)