Punjabi Die In Manila Guruharsahai News: ਰੋਜ਼ੀ ਰੋਟੀ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Punjabi Die In Manila Guruharsahai News: : ਮਾਪਿਆਂ ਨੇ ਕਤਲ ਦੀ ਜਤਾਈ ਅਸ਼ੰਕਾ

Punjabi Die In Manila Kohar Singh Wala Guruharsahai News

Punjabi Die In Manila Kohar Singh Wala Guruharsahai News: ਪੰਜਾਬ ਤੋਂ ਰੋਜ਼ੀ ਰੋਟੀ ਕਮਾਉਣ ਗਏ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਇਕ ਹੋਰ ਨੌਜਵਾਨ ਦੀ ਮਨੀਲਾ ’ਚ ਭੇਦਭਰੀ ਹਾਲਤ ’ਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਮ੍ਰਿਤਕ ਦੀ ਪਹਿਚਾਣ ਖੁਸਵੀਰ ਸਿੰਘ ਖੁਸ਼ੀ ਜੋ ਕਿ ਗੁਰੂਹਰਸਹਾਏ ਦੇ ਨੇੜਲੇ ਪਿੰਡ ਕੋਹਰ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਖੁਸ਼ੀ, ਜੋ ਕਿ ਕਰੀਬ ਢਾਈ ਸਾਲ ਪਹਿਲਾਂ ਮਨੀਲਾ ਦੇ ਜ਼ਿਲ੍ਹਾ ਸਿਬੋ ’ਚ ਗਿਆ ਸੀ ਤੇ ਆਪਣਾ ਕਾਰੋਬਾਰ ਕਰ ਰਿਹਾ ਸੀ।

ਉਥੇ ਹੀ ਵਿਆਹ ਕਰਵਾਇਆ ਸੀ ਪਰ ਲੰਘੀ ਰਾਤ ਉਸ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸ਼ੰਕਾ ਜ਼ਾਹਰ ਕੀਤੀ ਕਿ ਉਨ੍ਹਾਂ ਦੇ ਬੇਟੇ ਨੂੰ ਮਾਰਿਆ ਗਿਆ ਹੈ।