ਕੈਨੇਡਾ ‘ਚ ਕੰਮ ਤੋਂ ਘਰ ਵਾਪਸ ਪਰਤ ਰਹੀ ਪੰਜਾਬਣ ਲੜਕੀ ਨੂੰ ਕਾਰ ਨੇ ਮਾਰੀ ਟੱਕਰ, ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਮਾਪਿਆਂ ਦਾ ਰੋ-ਰੋ ਬੁਰਾ ਹਾਲ

PHOTO

 

 

ਟਾਂਡਾ: ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ। ਅਜਿਹੀ ਹੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬਣ ਲੜਕੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।  

 

ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ  ਡਿਊਟੀ ਕਰਕੇ ਪੈਦਲ ਘਰ ਨੂੰ ਵਾਪਸ ਪਰਤ ਰਹੀ ਸੀ ਕਿ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਦਰੜ ਦਿਤਾ। ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਹਿਚਾਣ ਸ਼ਵੇਤਾ (22)  ਵਜੋਂ ਹੋਈ ਹੈ। ਮ੍ਰਿਤਕ ਸ਼ਵੇਤਾ  ਕੁਰਾਲੀ ਦੀ ਰਹਿਣ  ਵਾਲੀ ਸੀ। ਸ਼ਵੇਤਾ ਦੇ ਮਾਪਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।

 

 

ਸ਼ਵੇਤਾ ਦੇ ਮਾਪਿਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਉਸ ਦੀ ਧੀ ਦੀ ਸਹੇਲੀ ਦਾ ਫੋਨ ਆਇਆ ਜਿਨ੍ਹਾਂ ਨੇ ਦੱਸਿਆ ਕਿ ਸ਼ਵੇਤਾ ਦਾ ਐਕਸੀਡੈਂਟ ਹੋ ਗਿਆ ਹੈ ਤੇ ਇਹ ਹਾਦਸੇ ਵਿਚ ਉਸ ਦੀ ਜਾਨ ਚਲੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਵੇਤਾ ਡਿਊਟੀ ਕਰਕੇ ਪੈਦਲ ਘਰ ਨੂੰ ਵਾਪਸ ਪਰਤ ਰਹੀ ਸੀ ਕਿ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਦਰੜ ਦਿਤਾ।