ਈਡਨਬਰਗ ਦੇ ਗੁਰਦੁਆਰਾ ਸਾਹਿਬ 'ਤੇ ਪੈਟਰੋਲ ਬੰਬ ਨਾਲ ਹਮਲਾ, ਸਿੱਖਾਂ 'ਚ ਰੋਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਬਰਤਾਨੀਆ ਵਿਚ ਸਿੱਖਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ, ਜਿਸ ਕਾਰਨ ਪੂਰੇ ਬਰਤਾਨੀਆ ਵਿਚ ਕਈ ਸਾਰੇ ਗੁਰਦੁਆਰਾ ਸਾਹਿਬ ਵੀ ਬਣੇ ਹੋਏ ਹਨ। ਬਰਤਾਨੀਆ ਤੋਂ ਮੰਦਭਾਗੀ ...

Edinburgh Gurdwara Sahib Petrol Bomb Attack

ਸਕਾਟਲੈਂਡ : ਬਰਤਾਨੀਆ ਵਿਚ ਸਿੱਖਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ, ਜਿਸ ਕਾਰਨ ਪੂਰੇ ਬਰਤਾਨੀਆ ਵਿਚ ਕਈ ਸਾਰੇ ਗੁਰਦੁਆਰਾ ਸਾਹਿਬ ਵੀ ਬਣੇ ਹੋਏ ਹਨ। ਬਰਤਾਨੀਆ ਤੋਂ ਮੰਦਭਾਗੀ ਖ਼ਬਰ ਆਈ ਹੈ, ਜਦੋਂ ਇਥੋਂ ਦੇ ਈਡਨਬਰਗ ਸਥਿਤ ਗੁਰਦੁਆਰਾ ਸਾਹਿਬ 'ਤੇ ਪੈਟਰੋਲ ਬੰਬ ਨਾਲ ਹਮਲਾ ਹੋਇਆ। ਇਸ ਹਮਲੇ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਨੂੰ ਅੱਗ ਲੱਗ ਗਈ। ਇਹੀ ਨਹੀਂ, ਅੱਗ ਦੀਆਂ ਲਪਟਾਂ ਦੀਵਾਨ ਹਾਲ ਤਕ ਫੈਲ ਗਈਆਂ। Rozana Spokesman

ਭਾਵੇਂ ਕਿ ਇਸ ਘਟਨਾ ਦੇ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਤੇ ਸਿਰੋਪੇ ਸੁਰੱਖਿਅਤ ਹਨ ਪਰ ਦੀਵਾਨ ਹਾਲ ਵਿਚ ਧੂੰਏਂ ਕਾਰਨ ਕੰਧਾਂ 'ਤੇ ਕਾਲਖ਼ ਜਮ ਗਈ ਹੈ। ਘਟਨਾ ਦਾ ਪਤਾ ਚਲਦਿਆਂ ਹੀ ਤੁਰਤ ਮੌਕੇ 'ਤੇ ਪੁੱਜੀ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਫੌਰੈਂਸਿਕ ਮਾਹਿਰ ਵੀ ਪੁੱਜ ਗਏ ਹਨ।
ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਸਵੇਰੇ ਪੰਜ ਵਜੇ ਦੇ ਕਰੀਬ ਵਾਪਰੀ। ਇਸ ਘਟਨਾ ਤੋਂ ਬਾਅਦ ਸ੍ਰੀ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਚ ਹੰਗਾਮੀ ਸਥਿਤੀ ਪੈਦਾ ਹੋ ਗਈ। ਫ਼ਾਇਰ ਬ੍ਰਿਗੇਡ ਦੇ 20 ਮੈਂਬਰਾਂ ਨੂੰ ਅੱਗ 'ਤੇ ਕਾਬੂ ਪਾਉਣ ਕਾਫ਼ੀ ਜੱਦੋ ਜਹਿਦ ਕਰਨੀ ਪਈ ਪਰ ਅੱਗ 'ਤੇ ਕਾਬੂ ਪਾ ਲਿਆ ਗਿਆ।

ਇਸ ਘਟਨਾ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਇਲਾਕੇ ਭਰ ਦੀ ਸੰਗਤ ਨੂੰ ਸ਼ੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਘਟਨਾ ਦੀ ਜਾਣਕਾਰੀ ਦਿਤੀ ਗਈ ਹੈ। ਘਟਨਾ ਸਥਾਨ 'ਤੇ ਮੌਜੂਦ ਲੋਕਾਂ ਨੇ ਦਸਿਆ ਕਿ ਜਦ ਉਨ੍ਹਾਂ ਨੇ ਧੂੰਏਂ ਦੀਆਂ ਲਪਟਾਂ ਦੇਖੀਆਂ ਤਾਂ ਹਰ ਪਾਸੇ ਹੜਕੰਪ ਮਚ ਗਿਆ। Rozana Spokesman

ਗੁਰਦੁਆਰਾ ਸਾਹਿਬ ਦੇ ਮੁੱਖ ਗੇਟ 'ਤੇ ਪੈਟਰੋਲ ਬੰਬ ਨਾਲ ਹਮਲਾ ਹੋਣ ਦਾ ਦਾਅਵਾ ਕੀਤਾ ਗਿਆ ਹੈ। ਪ੍ਰਬੰਧਕਾਂ ਨੇ ਕਿਹਾ ਹੈ ਕਿ ਜਦੋਂ ਹੀ ਸਥਿਤੀ ਆਮ ਵਰਗੀ ਹੋ ਜਾਵੇਗੀ ਤਾਂ ਸੰਗਤ ਨੂੰ ਤੁਰੰਤ ਸੂਚਿਤ ਕੀਤਾ ਜਾਵੇਗਾ ਅਤੇ ਗੁਰੂ ਘਰ ਨੂੰ ਸੰਗਤ ਲਈ ਖੋਲ੍ਹ ਦਿਤਾ ਜਾਵੇਗਾ। Rozana Spokesman

ਇਸ ਘਟਨਾ ਕਾਰਨ ਸਿੱਖ ਭਾਈਚਾਰੇ ਦੇ ਦਿਲ ਵਲੂੰਧਰੇ ਗਏ ਹਨ ਅਤੇ ਉਨ੍ਹਾਂ ਵਲੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਜਨਰਲ ਅਸੈਂਬਲੀ ਚਰਚ ਆਫ਼ ਸਕਾਟਲੈਂਡ ਦੇ ਰਵ ਸੂਜ਼ਨ ਬ੍ਰਾਊਨ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਇਥੋਂ ਦੇ ਸਿੱਖ ਭਾਈਚਾਰੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਸਕਾਟਲੈਂਡ ਵਿਚ ਅਜਿਹੀ ਅਸਹਿਣਸ਼ੀਲਤਾ ਲਈ ਕੋਈ ਥਾਂ ਨਹੀਂ ਹੈ ਅਤੇ ਅਜਿਹੀਆਂ ਘਟਨਾਵਾਂ ਸਾਡੇ ਭਾਈਚਾਰਕ ਸਬੰਧਾਂ ਨੂੰ ਤੋੜ ਨਹੀਂ ਸਕਣਗੀਆਂ। ਸਿੱਖ ਕੌਂਸਲ ਯੂਕੇ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਭਾਰੀ ਰੋਸ ਜ਼ਾਹਿਰ ਕੀਤਾ ਹੈ।    Rozana Spokesman

Related Stories