Canada News: ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੀ ਭੈਣ ਨੂੰ ਮਿਲਣ ਲਈ ਗਿਆ ਸੀ ਵਿਦੇਸ਼
ਜਗਰਾਉਂ ਨਾਲ ਸਬੰਧਿਤ ਸੀ ਮ੍ਰਿਤਕ
Punjabi death in Canada News
Punjabi death in Canada News ਕੈਨੇਡਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਇਥੇ ਬ੍ਰਿਟਿਸ਼ ਕੋਲੰਬੀਆ ਵਿਚ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਤੇਜਿੰਦਰ ਸਿੰਘ ਉਰਫ਼ ਕਿੰਦਾ ਧਾਲੀਵਾਲ ਵਜੋਂ ਹੋਈ ਹੈ। ਮ੍ਰਿਤਕ ਜਗਰਾਉਂ ਨਾਲ ਸਬੰਧਿਤ ਸੀ।
ਮਿਲੀ ਜਾਣਕਾਰੀ ਅਨੁਸਾਰ ਕਿੰਦਾ ਕਰੀਬ ਦੋ ਮਹੀਨੇ ਪਹਿਲਾਂ ਕੈਨੇਡਾ ਰਹਿੰਦੀ ਆਪਣੀ ਭੈਣ ਕੋਲ ਗਿਆ ਸੀ। ਉੱਥੇ ਉਹ ਆਪਣੀ ਭੈਣ ਦੇ ਘਰ ਬੱਚਿਆਂ ਨਾਲ ਕ੍ਰਿਕਟ ਖੇਡਣ ਜਾ ਰਿਹਾ ਸੀ ਕਿ ਤਿਆਰ ਹੁੰਦਿਆਂ ਉਸ ਦੀ ਤਬੀਅਤ ਅਚਾਨਕ ਵਿਗੜ ਗਈ। ਇਸ ਮਗਰੋਂ ਉਸ ਦੀ ਮੌਤ ਹੋ ਗਈ। ਕਿੰਦਾ ਧਾਲੀਵਾਲ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।
(For more news apart from “ Punjabi death in Canada News, ” stay tuned to Rozana Spokesman.)