UK 'ਚ ਅਧਿਕਾਰੀ ਨੇ ਲਹਾਈ ਨੌਜਵਾਨ ਦੀ ਦਸਤਾਰ, ਸਿੱਖ ਭਾਈਚਾਰੇ ਦੇ ਲੋਕਾਂ ਨੇ ਘੇਰਿਆ ਪੁਲਿਸ ਸਟੇਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਯੂਕੇ ਪੁਲਿਸ ਦੇ ਇਕ ਅਫਸਰ ਵੱਲੋਂ ਇਕ ਸਿੱਖ ਨੌਜਵਾਨ ਦੀ ਦਸਤਾਰ ਧੱਕੇ ਨਾਲ ਲਹਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

Sikhs protest inside the police station at UK

ਲੰਡਨ: ਯੂਕੇ ਪੁਲਿਸ ਦੇ ਇਕ ਅਫਸਰ ਵੱਲੋਂ ਇਕ ਸਿੱਖ ਨੌਜਵਾਨ ਦੀ ਦਸਤਾਰ ਧੱਕੇ ਨਾਲ ਲਹਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਵਿਰੋਧ ਵਿਚ ਸਿੱਖ ਭਾਈਚਾਰੇ ਦੇ ਲੋਕਾਂ ਨੇ ਪੁਲਿਸ ਸਟੇਸ਼ਨ ਵਿਚ ਧਰਨਾ ਲਾਇਆ ਅਤੇ ਪੁਲਿਸ ਅਧਿਕਾਰੀ ਖਿਲਾਫ ਜਾਂਚ ਦੀ ਮੰਗ ਕੀਤੀ। ਹਾਲਾਂਕਿ ਯੂਕੇ ਪੁਲਿਸ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੁਲਿਸ ਅਧਿਕਾਰੀ ਵੱਲੋਂ ਕੋਈ ਧੱਕਾ ਨਹੀਂ ਕੀਤਾ ਗਿਆ।

ਹੋਰ ਪੜ੍ਹੋ: ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ ’ਚ ਸ਼ਾਮਲ ਕਰਨ ’ਤੇ ਭੜਕੇ ਰਾਘਵ ਚੱਡਾ

ਪੁਲਿਸ ਨੇ ਕਿਹਾ ਕਿ ਨੌਜਵਾਨ ਨੇ ਪੁਲਿਸ ਅਧਿਕਾਰੀ ਦੇ ਕੰਮ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਅਤੇ ਡਰਾਈਵਿੰਗ ਨਿਯਮਾਂ ਨੂੰ ਤੋੜਿਆ ਸੀ, ਜਿਸ ਦੇ ਆਧਾਰ 'ਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਯੂਕੇ ਦੇ ਬਰਮਿੰਘਮ ਸ਼ਹਿਰ ਵਿਖੇ ਵਾਪਰੀ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਵਾਇਰਲ ਹੋਈ। ਵੀਡੀਓ ਵਿਚ ਦੇਖਣ ਨੂੰ ਮਿਲਿਆ ਕਿ ਨੌਜਵਾਨ ਵਲੋਂ ਡਰਾਈਵਿੰਗ ਨਿਯਮਾਂ ਦੀ ਉਲੰਘਣਾ ਕਰਨ ’ਤੇ ਪੁਲਿਸ ਅਧਿਕਾਰੀ ਨੇ ਉਸ ਨੂੰ ਗ੍ਰਿਫਤਾਰ ਕੀਤਾ ਅਤੇ ਪੈਰੀ ਬਾਰ ਪੁਲਿਸ ਸਟੇਸ਼ਨ ਲਿਆਂਦਾ ਗਿਆ।

ਹੋਰ ਪੜ੍ਹੋ: ਦਰਦਾਨਾਕ ਹਾਦਸਾ: ਤੇਜ਼ ਰਫਤਾਰ ਬੱਸ ਨੇ ਸਕੂਟਰੀ ਨੂੰ ਮਾਰੀ ਟੱਕਰ, ਲੜਕੀ ਦੀ ਮੌਕੇ 'ਤੇ ਹੋਈ ਮੌਤ

ਪੁਲਿਸ ਸਟੇਸ਼ਨ ਵਿਚ ਅਧਿਕਾਰੀ ਵੱਲੋਂ ਧੱਕੇ ਨਾਲ ਨੌਜਵਾਨ ਦੀ ਦਸਤਾਰ ਲਹਾਉਣ ਅਤੇ ਉਸ 'ਤੇ ਸਟੈਂਪ ਲਾਉਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਇਸ ਬਾਰੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਪਤਾ ਚੱਲਿਆ ਤਾਂ ਭਾਈਚਾਰੇ ਦੇ ਲੋਕਾਂ ਨੇ ਪੁਲਿਸ ਸਟੇਸ਼ਨ ਦਾ ਘਿਰਾਓ ਕੀਤਾ ਅਤੇ ਪੁਲਿਸ ਅਧਿਕਾਰੀ ਖਿਲਾਫ ਜਾਂਚ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ।

ਹੋਰ ਪੜ੍ਹੋ: Fact Check: ਮਦਰਸੇ 'ਚ ਜਿਨਸੀ ਸ਼ੋਸ਼ਣ ਤੇ ਮੌਲਵੀ ਗ੍ਰਿਫਤਾਰ? ਇਹ ਨਿਊਜ਼ਪੇਪਰ ਦੀ ਕਟਿੰਗ ਐਡੀਟੇਡ ਹੈ

ਸਥਾਨਕ ਸਿੱਖ ਸੰਗਠਨਾਂ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਸਥਾਨਕ ਪੁਲਿਸ ਸਿੱਖਾਂ ਨਾਲ ਸ਼ੁਰੂ ਤੋਂ ਹੀ ਭੇਦਭਾਵ ਕਰਦੀ ਆ ਰਹੀ ਹੈ। ਉਹਨਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਸਿੱਖ ਭਾਈਚਾਰੇ ਦੇ ਲੋਕ ਸਿੱਖਾਂ ਨਾਲ ਹੋ ਰਹੇ ਧੱਕੇ ਨੂੰ ਲੈ ਕੇ ਪੁਲਿਸ ਸਟੇਸ਼ਨ ਵਿਚ ਇਕੱਠੇ ਹੋਏ ਹਨ।