Punjabi Died in Canada 26 ਸਾਲਾ ਪੰਜਾਬੀ ਨੌਜਵਾਨ ਦੀ ਕਾਰ ਹਾਦਸੇ 'ਚ ਮੌਤ; 2 ਨੌਜਵਾਨ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਹਰਵਿੰਦਰ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ

Punjabi Died after vehicle crash in Canada

Punjabi Died in Canada: ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਵਿਚ 26 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਦਕਿ 2 ਨੌਜਵਾਨ ਜ਼ਖ਼ਮੀ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਕੈਨੇਡਾ ਦੇ ਨਿਊਬਰੰਸਵਿਕ ਸੂਬੇ ਦੇ ਪਿੰਡ ਸੇਂਟ ਐਨੀ ਡੀ ਮਡਵਸਥਾ ਨੇੜੇ ਹਾਈਵੇ ਨੰਬਰ 2 'ਤੇ ਵਾਪਰਿਆ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਵਜੋਂ ਹੋਈ ਹੈ।

ਖ਼ਬਰਾਂ ਅਨੁਸਾਰ ਹਰਵਿੰਦਰ ਸਿੰਘ ਤੇ 2 ਹੋਰ ਨੌਜਵਾਨ ਕਾਰ ਵਿਚ ਮਾਂਟਰੀਅਲ ਤੋਂ ਫਰੈਂਡਰਿਕਸ਼ਨ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਸੇਂਟ ਐਨੀ ਡੀ ਮਡਵਸਕਾ ਨੇੜੇ ਉਨ੍ਹਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ। ਗੰਭੀਰ ਸੱਟਾਂ ਵੱਜਣ ਕਾਰਨ ਕਾਰ ਵਿਚ ਬੈਠੇ ਹਰਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਾਰ ਚਾਲਕ ਤੇ ਕਾਰ ਵਿਚ ਸਵਾਰ ਇਕ ਹੋਰ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜ਼ਖ਼ਮੀ ਨੌਜਵਾਨਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

(For more Punjabi news apart from Punjabi Died after vehicle crash in Canada, stay tuned to Rozana Spokesman)