ਕੈਨੇਡਾ 'ਚ ਪੰਜਾਬੀ ਪਤੀ ਪਤਨੀ ਦੀ ਭੇਦਭਰੇ ਹਾਲਾਤ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਏਕਮਵੀਰ ਸਿੰਘ ਤੇ ਉਨ੍ਹਾਂ ਦੀ ਪਤਨੀ ਜੈਸਮੀਨ ਕੌਰ ਵਜੋਂ ਹੋਈ ਪਛਾਣ

Calgary husband wife death News

 

Calgary husband wife death News:   ਕੈਨੇਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ, ਇਥੇ ਕੈਲਗਰੀ ਵਿਚ ਪੰਜਾਬੀ ਪਤੀ ਪਤਨੀ ਦੀ ਭੇਦਭਰੇ ਹਾਲਾਤ ’ਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਏਕਮਵੀਰ ਸਿੰਘ ਤੇ ਉਨ੍ਹਾਂ ਦੀ ਪਤਨੀ ਜੈਸਮੀਨ ਕੌਰ ਵਜੋਂ  ਹੋਈ ਹੈ। ਮ੍ਰਿਤਕ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚੌਂਕੀਮਾਨ  ਨਾਲ ਸਬੰਧਿਤ ਸਨ। 

ਕੈਲਗਰੀ ਪੁਲਿਸ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਇਸ ਮਾਮਲੇ ਦੀ ਹੋਮੀਸਾਈਡ ਯੂਨਿਟ ਜਾਂਚ ਕਰ ਰਹੀ ਹੈ। ਇਨ੍ਹਾਂ ਦੋਵਾਂ ਦੇ ਪੋਸਟਮਾਰਟਮ ਕਰਵਾਏ ਜਾਣਗੇ ਤੇ ਉਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਖੁਲਾਸਾ ਹੋਵੇਗਾ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਮੁਕੰਮਲ ਕਰਨ ਤੋਂ ਬਾਅਦ ਅਗਲੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।