ਸਿੱਧੂ ਮੂਸੇਵਾਲਾ ਦੀ ਯਾਦ ’ਚ ਭਲਕੇ ਸਿਡਨੀ ਵਸਦੇ ਪੰਜਾਬੀਆਂ ਵੱਲੋਂ ਕੱਢਿਆ ਜਾਵੇਗਾ ਕੈਂਡਲ ਮਾਰਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਆਸਟ੍ਰੇਲੀਆ ਵਿਚ ਵੱਸਦੇ ਐੱਨਆਰਆਈ ਭਾਈਚਾਰੇ ਨੇ ਵੀ ਇਸ ਕਤਲ ਦੀ ਨਿਖੇਧੀ ਕੀਤੀ ਹੈ।

Sidhu moose wala



ਸਿਡਨੀ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ ਤੋਂ ਬਾਅਦ ਦੁਨੀਆਂ ਭਰ ਵਿਚ ਉਹਨਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਹੈ। ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਆਸਟ੍ਰੇਲੀਆ ਵਿਚ ਵੱਸਦੇ ਐੱਨਆਰਆਈ ਭਾਈਚਾਰੇ ਨੇ ਵੀ ਇਸ ਕਤਲ ਦੀ ਨਿਖੇਧੀ ਕੀਤੀ ਹੈ।


Sidhu moose wala

ਆਸਟ੍ਰੇਲੀਆ ਵਿਚ ਵੱਸਦੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਪ੍ਰਤੀ ਚਿੰਤਕ ਲੋਕਾਂ ਵੱਲੋਂ ਸਿਡਨੀ ਦੇ ਬਲੈਕਟਾਊਨ ਸ਼ੋਅ ਗਰਾਊਂਡ ਵਿਚ ਸ਼ਾਮ 6.30 ਵਜੇ ਕੈਂਡਲ ਮਾਰਚ ਕੱਢਿਆ ਜਾਵੇਗਾ। ਇਸ ਦੇ ਲਈ ਸਮੁੱਚੇ ਪੰਜਾਬੀਆਂ ਨੂੰ ਬਲੈਕਟਾਊਨ ਸ਼ੋਅ ਗਰਾਊਂਡ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ। ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ।

Sidhu moose wala

ਐੱਨਆਰਆਈਜ਼ ਨੇ ਕਿਹਾ ਕਿ ਪੰਜਾਬ ਵਿਚ ਆਏ ਦਿਨ ਨੌਜਵਾਨ ਗੈਂਗਸਟਰਾਂ ਦੀ ਗੋਲੀ ਦੀ ਭੇਟ ਚੜ ਰਿਹਾ ਹੈ। ਸਿੱਧੂ ਮੂਸੇਵਾਲਾ ਨੇ ਅਪਣੀ ਗਾਇਕੀ ਨਾਲ ਪੰਜਾਬ ਦਾ ਨਾਮ ਦੁਨੀਆ ਵਿਚ ਰੌਸ਼ਨ ਕੀਤਾ ਹੈ। ਅਸੀਂ ਉਹਨਾਂ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ। ਐੱਨਆਰਆਈਜ਼ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਅਤੇ ਉਹਨਾਂ 'ਤੇ ਕਾਰਵਾਈ ਕੀਤੀ ਜਾਵੇ।