ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਦੁਬਈ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਦੁਬਈ 'ਚ ਚਲਾਉਂਦਾ ਸੀ ਟਰੱਕ

Punjabi youth

 

ਧਰਮਕੋਟ :  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਹੋਰ ਵੀ ਪੜ੍ਹੋ: ਇਟਲੀ ਵਿਚ 20 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ

 

ਅਜਿਹਾ ਹੀ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।  ਮ੍ਰਿਤਕ ਦੀ  ਪਹਿਚਾਣ ਸੁਖਜਿੰਦਰ ਸਿੰਘ ਸੁੱਖਾ ਵਜੋਂ ਹੋਈ ਹੈ। ਸੁਖਜਿੰਦਰ ਦੁਬਈ 'ਚ ਡਰਾਈਵਰ ਸੀ। ਮ੍ਰਿਤਕ  ਤਿੰਨਾਂ ਭੈਣਾਂ ਦਾ ਇਕਲੌਤਾ ਭਰਾ ਸੀ। ਸੁਖਜਿੰਦਰ ਸਿੰਘ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ਵਿਚ ਸੋਗ ਦੀ ਲਹਿਰ ਫੈਲ ਗਈ।

 

 ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸੁਖਜਿੰਦਰ ਸਿੰਘ ਦਾ ਕੁਝ ਸਮਾਂ ਪਹਿਲਾਂ ਹੀ ਕਿਰਨਜੀਤ ਕੌਰ ਨਾਲ ਵਿਆਹ ਹੋਇਆ ਸੀ। ਉਹ ਆਪਣੇ ਪਿੱਛੇ ਇਕ ਢਾਈ ਕੁ ਸਾਲਾ ਦੀ ਬੇਟੀ ਨੂੰ ਛੱਡ ਗਿਆ ਹੈ।

ਹੋਰ ਵੀ ਪੜ੍ਹੋ: AAP ਕਿਸਾਨਾਂ 'ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ 31 ਅਗਸਤ ਨੂੰ ਕਰੇਗੀ ਜ਼ਿਲ੍ਹਾ ਪੱਧਰੀ ਧਰਨੇ ਪ੍ਰਦਰਸ਼ਨ

 

ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਸੁਖਜਿੰਦਰ ਸਿੰਘ ਦੀ ਲਾਸ਼ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਜਾਵੇ।  ਮ੍ਰਿਤਕ ਪੰਜਾਬ ਦੇ ਧਰਮਕੋਟ ਦਾ ਰਹਿਣ ਵਾਲਾ ਸੀ। 

ਹੋਰ ਵੀ ਪੜ੍ਹੋਸੁਮਿਤ ਅੰਟਿਲ ਨੇ 68.55 ਮੀਟਰ ਦੇ ਵਿਸ਼ਵ ਰਿਕਾਰਡ ਨਾਲ ਜੈਵਲਿਨ ਥ੍ਰੋਅ 'ਚੋਂ ਜਿੱਤਿਆ ਗੋਲਡ ਮੈਡਲ