ਅਮਰੀਕਾ: ਪੰਜਾਬੀ ਦੀ ਟਰੱਕ ਹਾਦਸੇ ਵਿਚ ਮੌਤ: 7 ਸਾਲਾਂ ਬਾਅਦ ਮਿਲਣ ਗਏ ਪ੍ਰਵਾਰ ਨਾਲ ਨਹੀਂ ਹੋ ਸਕਿਆ ਮੇਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਇਕ ਹੋਰ ਪੰਜਾਬੀ ਨੌਜਵਾਨ ਦੀ ਅਮਰੀਕਾ ਵਿਖੇ ਸੜਕ ਹਾਦਸੇ ਵਿਚ ਹੋਈ ਮੌਤ

Punjabi died in road accident in America

 

ਵਾਸ਼ਿੰਗਟਨ: ਅਮਰੀਕਾ ਦੇ ਵਾਸ਼ਿੰਗਟਨ ਵਿਚ 2 ਟਰਾਲਿਆਂ ਵਿਚਕਾਰ ਹੋਈ ਟੱਕਰ ਦੌਰਾਨ ਪੰਜਾਬੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਟਿਆਲਾ ਨੇੜਲੇ ਪਿੰਡ ਸਵਾਜਪੁਰ ਦੇ ਬਲਵਿੰਦਰ ਸਿੰਘ (42) ਵਜੋਂ ਹੋਈ ਹੈ। ਮ੍ਰਿਤਕ ਦੀ ਅਪਣੇ ਅਮਰੀਕਾ ਪਹੁੰਚੇ ਪ੍ਰਵਾਰ ਨਾਲ 7 ਸਾਲ ਬਾਅਦ ਮੁਲਾਕਾਤ ਹੋਣੀ ਸੀ। ਇਸ ਤੋਂ ਪਹਿਲਾਂ ਹੀ ਇਹ ਦਰਦਨਾਕ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ: INDIA ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿਤਾ ਗਠਜੋੜ ਵਿਚ ਸ਼ਾਮਲ ਹੋਣ ਦਾ ਸੱਦਾ

ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਦੀ ਪਤਨੀ ਅਤੇ 15 ਸਾਲਾ ਪੁੱਤਰ ਤੇ 13 ਸਾਲਾ ਧੀ ਅਮਰੀਕਾ ਲਈ ਰਵਾਨਾ ਹੋਏ ਸਨ। ਬਲਵਿੰਦਰ ਸਿੰਘ ਦਾ ਅਪਣੇ ਬੱਚਿਆਂ ਅਤੇ ਪਤਨੀ ਨਾਲ ਮੇਲ ਨਹੀਂ ਹੋ ਸਕਿਆ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਿੰਡ ਵਿਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: ਚੀਨ ਨੇ ਸਾਡੀ ਜ਼ਮੀਨ ਹੜੱਪ ਲਈ, ਪ੍ਰਧਾਨ ਮੰਤਰੀ ਇਸ ਬਾਰੇ ਕੁੱਝ ਬੋਲਣ: ਰਾਹੁਲ ਗਾਂਧੀ  

ਪੰਜਾਬੀ ਨੌਜਵਾਨ ਦੀ ਅਮਰੀਕਾ ਵਿਖੇ ਸੜਕ ਹਾਦਸੇ ਵਿਚ ਮੌਤ

ਉਧਰ ਇਕ ਹੋਰ ਹਾਦਸੇ ਵਿਚ ਜਲੰਧਰ ਦੇ ਪਿੰਡ ਆਧੀ ਨਾਲ ਸਬੰਧਤ ਨੌਜਵਾਨ ਦੀ ਮੌਤ ਹੋ ਗਈ। ਇਹ ਨੌਜਵਾਨ 6 ਸਾਲ ਪਹਿਲਾਂ ਅਮਰੀਕਾ ਗਿਆ ਸੀ। 23 ਸਾਲਾ ਇੰਦਰਪਾਲ ਸਿੰਘ ਇਥੇ ਟਰਾਲਾ ਚਲਾਉਂਦਾ ਸੀ। ਬੀਤੇ ਦਿਨ ਉਸ ਦੇ ਟਰਾਲੇ ਦੀ ਇਕ ਹੋਰ ਟਰਾਲੇ ਨਾਲ ਟੱਕਰ ਹੋ ਗਈ, ਜਿਸ ਕਾਰਨ ਉਸ ਨੇ ਦਮ ਤੋੜ ਦਿਤਾ।