ਕੈਨੇਡਾ ਗਏ ਪੰਜਾਬੀ ਡਰੱਕ ਡਰਾਈਵਰ ਦੀ ਸੜਕ ਹਾਦਸੇ ਵਿਚ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਦੋ ਸਾਲ ਪਹਿਲਾਂ ਗਿਆ ਸੀ ਵਿਦੇਸ਼

PHOTO

 

ਤਰਨਤਾਰਨ  : ਚੰਗੇ ਭਵਿੱਖ ਦੀ ਕਾਮਲਾ ਲੈ ਕੇ ਕੈਨੇਡਾ ਗਏ ਪੰਜਾਬੀ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਕਮਲਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪ੍ਰੇਮੀ ਜੋੜੇ ਨੇ ਹੋਟਲ 'ਚ ਨਿਗਲਿਆ ਜ਼ਹਿਰ, ਔਰਤ ਦੀ ਮੌਤ 

ਮ੍ਰਿਤਕ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਨਾਗੋਕੇ ਦਾ ਰਹਿਣ ਵਾਲਾ ਸੀ। ਕਮਲਜੀਤ ਬਾਹਰ ਟਰੱਕ ਚਲਾਉਂਦਾ ਸੀ। ਮਿਲੀ ਜਾਣਕਾਰੀ ਅਨੁਸਾਰ ਕਮਲਜੀਤ ਸਿੰਘ ਦੋ ਸਾਲ ਪਹਿਲਾਂ ਰੋਜ਼ੀ ਰੋਟੀ ਲਈ ਕੈਨੇਡਾ ਗਿਆ ਸੀ। ਮ੍ਰਿਤਕ ਦੀ ਦੋ ਮਹੀਨੇ ਪਹਿਲਾਂ ਹੀ ਪਤਨੀ ਤੇ ਬੱਚੇ ਕੈਨੇਡਾ ਆਏ ਸਨ।  ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।

ਇਹ ਵੀ ਪੜ੍ਹੋ: ਨੌਜਵਾਨ ਨੂੰ ਅਵਾਰਾ ਪਸ਼ੂ ਨੇ ਮਾਰੀ ਟੱਕਰ, ਲੱਗੇ 12 ਟਾਂਕੇ

ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਕੋਲੋਂ ਮ੍ਰਿਤਕ ਨੌਜਵਾਨ ਦੀ ਕੈਨੇਡਾ ਵਿਚੋਂ ਡੈਡਬਾਡੀ ਲਿਆਉਣ ਦੀ ਮੰਗ ਕੀਤੀ ਹੈ ਤਾਂ ਜੋ ਆਪਣੇ ਪੁੱਤ ਦੀਆਂ ਅੰਤਿਮ ਰਸਮਾਂ ਕਰ ਸਕਣ।