ਸਿੱਖ ਭਾਈਚਾਰੇ ਨੇ ਰਚਿਆ ਇਤਿਹਾਸ: ਗ੍ਰੰਥੀ ਸਿੰਘ ਨੇ ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ ਤੋਂ ਪਹਿਲਾਂ ਕੀਤੀ ਅਰਦਾਸ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਜਸਵਿੰਦਰ ਸਿੰਘ ਅਮਰੀਕਾ ਦੀ ਪ੍ਰਤੀਨਿਧੀ ਸਭਾ ਵਿਚ ਅਰਦਾਸ ਕਰਨ ਵਾਲੇ ਪਹਿਲੇ ਸਿੱਖ ਬਣੇ

Sikh Granthi makes history, starts US House of Representatives proceedings

 

ਵਾਸ਼ਿੰਗਟਨ: ਅਮਰੀਕਾ ਵਿਚ ਨਿਊਜਰਸੀ ਦੇ ਇਕ ਸਿੱਖ ਗ੍ਰੰਥੀ ਨੇ ਹਾਊਸ ਆਫ ਰਿਪ੍ਰਜ਼ੈਂਟੇਟਿਵ ਦੀ ਕਾਰਵਾਈ ਸ਼ੁਰੂ ਕਰਨ ਲਈ ਅਰਦਾਸ ਕੀਤੀ, ਅਜਿਹਾ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ। ਨਿਊਜਰਸੀ ਦੇ ਪਾਈਨ ਹਿੱਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਸਦਨ ਵਿਚ ਅਰਦਾਸ ਕਰਕੇ ਦਿਨ ਦੀ ਕਾਰਵਾਈ ਸ਼ੁਰੂ ਕੀਤੀ।

ਇਹ ਵੀ ਪੜ੍ਹੋ: ਕੀ ਗਾਇਕ ਸ਼ੁਭ ਹਾਲ ਹੀ ਵਿਚ ਟਾਈਮਜ਼ ਸਕੁਏਅਰ ਬਿਲਬੋਰਡ 'ਤੇ ਹੋਇਆ ਫੀਚਰ?

ਆਮ ਤੌਰ 'ਤੇ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਇਕ ਪਾਦਰੀ ਪ੍ਰਾਰਥਨਾ ਕਰਦਾ ਹੈ। ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਐਲਾਨ ਕੀਤਾ ਕਿ ਜਸਵਿੰਦਰ ਸਿੰਘ ਕਾਰਵਾਈ ਸ਼ੁਰੂ ਕਰਨਗੇ। ਅਰਦਾਸ ਤੋਂ ਤੁਰੰਤ ਬਾਅਦ ਕਾਂਗਰਸਮੈਨ ਡੋਨਾਲਡ ਨੌਰਕਰੌਸ ਨੇ ਇਸ ਨੂੰ ਇਤਿਹਾਸਕ ਮੌਕਾ ਦਸਿਆ। ਜਸਵਿੰਦਰ ਸਿੰਘ ਅਮਰੀਕਾ ਦੇ ਪ੍ਰਤੀਨਿਧੀ ਸਭਾ (ਸੰਸਦ ਦੇ ਹੇਠਲੇ ਸਦਨ) ਵਿਚ ਅਰਦਾਸ ਕਰਨ ਵਾਲੇ ਪਹਿਲੇ ਸਿੱਖ ਗ੍ਰੰਥੀ ਹਨ।

ਇਹ ਵੀ ਪੜ੍ਹੋ: ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ: ਸਾਬਕਾ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਨੇ ਕੀਤਾ ਹਾਈ ਕੋਰਟ ਦਾ ਰੁਖ

ਨੌਰਕਰੌਸ ਨੇ ਕਿਹਾ, "ਅੱਜ ਰਚਿਆ ਗਿਆ ਇਤਿਹਾਸ ਇਹ ਯਾਦ ਦਿਵਾਉਂਦਾ ਹੈ ਕਿ ਅਮਰੀਕਾ ਧਰਮ ਦੇ ਸੁਤੰਤਰ ਪ੍ਰਗਟਾਵੇ ਦਾ ਸੁਆਗਤ ਕਰਦਾ ਹੈ ਅਤੇ ਉਸ ਨੂੰ ਅਹਿਮੀਅਤ ਦਿੰਦਾ ਹੈ ਅਤੇ ਹਮੇਸ਼ਾ ਇਸ ਲਈ ਵਚਨਬੱਧ ਰਹੇਗਾ। ਗਿਆਨੀ ਜਸਵਿੰਦਰ ਸਿੰਘ ਨੇ ਅੱਜ ਸਾਊਥ ਜਰਸੀ ਨੂੰ ਮਾਣ ਮਹਿਸੂਸ ਕਰਾਇਆ ਹੈ ਅਤੇ ਉਨ੍ਹਾਂ ਨਾਲ ਇਸ ਪਲ ਦਾ ਹਿੱਸਾ ਬਣਨਾ ਮਾਣ ਵਾਲੀ ਗੱਲ ਹੈ।"