ਦੋ ਦਿਨ ਪਹਿਲਾਂ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
ਪਟਿਆਲਾ ਦਾ ਰਹਿਣ ਵਾਲਾ ਮ੍ਰਿਤਕ ਨੌਜਵਾਨ
PHOTO
ਪਟਿਆਲਾ: ਕੈਨੇਡਾ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਹਿਚਾਣ ਹਸ਼ੀਸ਼ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਹੀ ਪਟਿਆਲਾ ਤੋਂ ਬਰੈਂਪਟਨ ਸ਼ਹਿਰ ਵਿੱਚ ਸਟੱਡੀ ਵੀਜੇ ‘ਤੇ ਗਿਆ ਸੀ। ਹਾਲੇ ਪਰਿਵਾਰ ਇਸ ਗੱਲ ਦੀਆਂ ਖੁਸੀਆਂ ਮਨਾ ਰਿਹਾ ਸੀ ਕਿ ਉਨ੍ਹਾਂ ਦਾ ਪੁੱਤਰ ਕੈਨੇਡਾ ਚੱਲਾ ਗਿਆ ਹੈ ਪਰ ਸਿਰਫ਼ ਦੋ ਦਿਨ ਬਾਅਦ ਹਸ਼ੀਸ਼ ਸਿੰਘ ਨੂੰ ਅਚਾਨਕ ਹੋਏ ਅਟੈਕ ਨੇ ਘਰ ਵਿੱਚ ਗਮ ਦਾ ਮਾਹੌਲ ਬਣਾ ਦਿੱਤਾ ਹੈ। ਹਸ਼ੀਸ਼ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।