19 ਮਹੀਨਿਆਂ ਤੋਂ ਸਾਊਦੀ ਦੀ ਜੇਲ੍ਹ ਵਿੱਚ ਬੰਦ ਹੈ ਪੰਜਾਬੀ ਨੌਜਵਾਨ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਪਾਕਿਸਤਾਨੀ ਮਿੱਤਰ ਦੀ ਬੇਈਮਾਨੀ ਦਾ ਸ਼ਿਕਾਰ ਹੋ ਕੇ ਸਜ਼ਾ ਪੂਰੀ ਕਰਨ ਦੇ ਬਾਵਜੂਦ ਵੀ ਕੱਟ ਰਿਹਾ ਹੈ ਜੇਲ੍ਹ 

Punjabi News

ਦੋਸਤ ਦੀ ਬੇਈਮਾਨੀ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ 
ਸਜ਼ਾ ਪੂਰੀ ਹੋਣ ਦੇ ਬਾਵਜੂਦ ਕੱਟ ਰਿਹਾ ਹੈ ਸਾਊਦੀ ਅਰਬ ਵਿਚ ਜੇਲ੍ਹ 
-----
ਨੂਰਪੁਰ ਬੇਦੀ (ਸੰਦੀਪ ਸ਼ਰਮਾ, ਕੋਮਲਜੀਤ ਕੌਰ) :
 ਇਲਾਕੇ ਦੇ ਪਿੰਡ ਮੁੰਨੇ ਦਾ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਰੋਜ਼ੀ ਰੋਟੀ ਦੀ ਭਾਲ ਵਿਚ ਸਾਊਦੀ ਰੱਬ ਗਿਆ ਸੀ ਜਿਥੇ ਉਹ 19 ਮਹੀਨਿਆਂ ਤੋਂ ਜੇਲ੍ਹ ਕੱਟ ਰਿਹਾ ਹੈ। ਪੁੱਤਰ ਦੀ ਵਾਪਸੀ ਲਈ ਪਰਿਵਾਰ ਨੇ ਮਦਦ ਦੀ ਗੁਹਾਰ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੀੜਤ ਦਾ ਇੱਕ ਛੋਟਾ ਬਚਾ ਹੈ ਜੋ ਡੇਢ ਸਾਲ ਦਾ ਹੋ ਗਿਆ ਹੈ ਪਰ ਹਰਪ੍ਰੀਤ ਸਿੰਘ ਨੇ ਅਜੇ ਤੱਕ ਬਚੇ ਦਾ ਮੂੰਹ ਵੀ ਨਹੀਂ ਦੇਖਿਆ। 

ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪਰਿਵਾਰ ਦੇ ਚੰਗੇ ਭਵਿੱਖ ਲਈ ਕਰਜ਼ਾ ਚੁੱਕ ਕੇ ਸਾਉਦੀ ਅਰਬ ਵਿਖੇ ਡਰਾਈਵਰੀ ਕਰਨ ਗਿਆ ਸੀ। ਪਰ ਉਥੇ ਹਰਪ੍ਰੀਤ ਸਿੰਘ ਆਪਣੇ ਪਾਕਿਸਤਾਨੀ ਮਿੱਤਰ ਰਸ਼ੀਦ ਖਾਨ ਬਖ਼ਤ ਮਨੀਰ ਦੀ ਬੇਈਮਾਨੀ ਦਾ ਸ਼ਿਕਾਰ ਹੋ ਗਿਆ।

ਇਹ ਵੀ ਪੜ੍ਹੋ:  ਪੀੜਤ ਲੜਕੀ ਨੇ ਦੱਸਿਆ ਕਿਵੇਂ ਹੁੰਦੀਆਂ ਸਨ ਹੈਵਾਨੀਅਤ ਦੀਆਂ ਹੱਦਾਂ ਪਾਰ

ਇਸ ਪੂਰੇ ਮਾਮਲੇ ਨੂੰ ਲੈ ਕੇ ਜਾਣਕਾਰੀ ਦਿੰਦਿਆਂ ਪੀੜਤ ਹਰਪ੍ਰੀਤ ਸਿੰਘ ਦੀ ਮਾਤਾ ਸੁਨੀਤਾ ਦੇਵੀ ਤੇ ਉਸ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਆਪਣੇ ਪੁੱਤਰ ਦੀ ਰਿਹਾਈ ਨੂੰ ਲੈ ਕੇ ਸਿਆਸੀ ਆਗੂਆਂ ਤਕ ਅਣਥੱਕ ਕੋਸ਼ਿਸ਼ਾ ਕੀਤੀਆਂ‌ ਗਈਆਂ ਹਨ ਪਰ ਮਸਲਾ ਜਿਉਂ ਦਾ ਤਿਉਂ ਹੀ ਬਣਿਆ ਹੋਇਆ ਹੈ। ਪੀੜਤ ਨੌਜਵਾਨ ਦੀ ਮਾਤਾ ਸੁਨੀਤਾ ਦੇਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਪੁੱਤਰ ਹਰਪ੍ਰੀਤ ਸਿੰਘ 2019 ਵਿਚ ਸਾਉਦੀ ਵਿਖੇ ਬਿਨ ਜਲਾਲ ਗਰੁੱਪ ਆਫ ਕੰਪਨੀ ਵਿੱਚ ਬਤੌਰ ਡਰਾਈਵਰ ਕੰਮ 'ਤੇ ਲੱਗਿਆ ਸੀ। 

ਨੌਜਵਾਨ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਉਥੇ ਹਰਪ੍ਰੀਤ ਸਿੰਘ ਨਾਲ ਲੇਬਰ ਵਿੱਚ ਕੰਮ ਕਰਦੇ ਇਕ ਪਾਕਿਸਤਾਨੀ ਬੰਦੇ ਰਸ਼ੀਦ ਖਾਨ ਬਖ਼ਤ ਮਨੀਰ ਨੇ ਉਸ ਦੀ ਗੱਡੀ  ਵਿੱਚ ਘਰੇਲੂ ਸਾਮਾਨ ਦੱਸ ਕੇ ਇਕ ਬੈਗ ਰੱਖਿਆ ਤੇ ਹਰਪ੍ਰੀਤ ਨੂੰ ਉਹ ਬੈਗ ਸਾਉਦੀ ਵਿਖੇ ਅਪਣਾ ਰਿਸ਼ਤੇਦਾਰ ਦੱਸ ਕੇ ਕਿਸੇ ਦੁਕਾਨ 'ਤੇ ਫੜਾਉਣ ਲਈ ਕਿਹਾ। ਕਾਫ਼ੀ ਸਮੇਂ ਬਾਅਦ ਉਕਤ ਦੁਕਾਨਦਾਰ ਚੋਰੀ ਕੀਤੇ ਗਏ ਤਾਂਬੇ ਦੇ ਸਮਾਨ ਨਾਲ ਫੜਿਆ ਗਿਆ ਤਾਂ ਉਸਨੇ ਹਰਪ੍ਰੀਤ ਸਿੰਘ ਦਾ ਨਾਮ ਲੈ ਕੇ ਕਿਹਾ ਕਿ ਮੈਨੂੰ ਇਹ ਬੈਗ ਹਰਪ੍ਰੀਤ ਸਿੰਘ ਦੇ ਕੇ ਗਿਆ ਹੈ ਜੋ ਪਾਣੀ ਦਾ ਟੈਂਕਰ ਚਲਾਉਂਦਾ ਹੈ। 

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਲੱਗੇ ਸਮਾਰਟ ਕੈਮਰਿਆਂ ਬਾਰੇ RTI ਵਿਚ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਵੇਰਵਾ 

ਜਿਸ ਤੋਂ ਬਾਅਦ ਅਗਸਤ ਸਾਲ 2021 ਵਿਚ ਸਾਊਦੀ ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਇਹ ਬੈਗ ਉਸ ਦੀ ਕੰਪਨੀ ਵਿੱਚ ਕੰਮ ਕਰਦੇ ਰਸ਼ੀਦ ਖ਼ਾਨ ਵੱਲੋਂ ਆਪਣਾ ਘਰੇਲੂ ਸਮਾਨ ਦੱਸ ਕੇ ਗੱਡੀ ਵਿੱਚ ਰੱਖ ਦਿੱਤਾ ਗਿਆ ਸੀ। ਹਰਪ੍ਰੀਤ ਦੇ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਰਸ਼ੀਦ ਖਾਨ ਨੂੰ ਵੀ ਗ੍ਰਿਫਤਾਰ ਕਰ ਲਿਆ ਸੀ ਅਤੇ ਇਸ ਮਾਮਲੇ ਵਿਚ ਸਾਉਦੀ ਦੀ ਅਦਾਲਤ ਨੇ ਹਰਪ੍ਰੀਤ ਸਿੰਘ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ।

ਉਨ੍ਹਾਂ ਨੇ ਦੱਸਿਆ ਕਿ ਸਾਉਦੀ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਰਸ਼ੀਦ ਖਾਨ ਆਪਣੀ ਜ਼ਮਾਨਤ ਕਰਵਾ ਕੇ ਉਥੋਂ ਫਰਾਰ ਹੋ ਗਿਆ ਹੈ। ਜੇਲ੍ਹ ਵਿੱਚ ਬੰਦ ਹਰਪ੍ਰੀਤ ਸਿੰਘ ਦੀ ਮਾਤਾ ਸੁਨੀਤਾ ਦੇਵੀ ਨੇ ਰੋਂਦਿਆਂ ਦੱਸਿਆ ਕਿ ਉਸ ਦੀ ਸਜ਼ਾ ਪੂਰੀ ਹੋਇਆ ਇੱਕ ਸਾਲ ਪੂਰਾ ਹੋਣ ਤੋਂ ਬਾਅਦ ਵੀ ਉਸ ਨੂੰ ਛੱਡਿਆ ਨਹੀਂ ਜਾ ਰਿਹਾ। ਹਰਪ੍ਰੀਤ ਸਿੰਘ ਸਜ਼ਾ ਦਾ ਇੱਕ ਸਾਲ ਪੂਰਾ ਹੋਣ ਦੇ ਬਾਵਜੂਦ ਹੋਰ 7 ਮਹੀਨੇ ਕੁਲ 19 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਹੈ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਤੋਂ ਉਨ੍ਹਾਂ ਦੇ ਪੁੱਤਰ ਨੂੰ ਵਾਪਸ ਲਿਆਉਣ ਦੀ ਮੰਗ ਕੀਤੀ ਹੈ। 

ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸਾਡੇ ਪੁੱਤਰ ਦੀ ਗ੍ਰਿਫਤਾਰੀ ਤੋਂ ਬਾਅਦ ਜੇਲ੍ਹ ਵਿਚੋਂ ਉਸ ਦਾ ਫੋਨ ਆਇਆ ਕਿ ਮੇਰੇ ਨਾਲ ਇਹ ਘਟਨਾ ਵਾਪਰੀ ਹੈ ਅਤੇ ਮੈਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੇ ਦੱਸਿਆ ਕਿ ਮੈਂ ਕੋਈ ਗੁਨਾਹ ਨਹੀਂ ਕੀਤਾ ਸਿਰਫ ਇੱਕ ਧੋਖੇ ਦਾ ਸ਼ਿਕਾਰ ਹੋਇਆ ਹਾਂ। ਪੀੜਤ ਦੇ ਹਵਾਲੇ ਨਾਲ ਉਸ ਦੇ ਪਰਿਵਾਰ ਨੇ ਦੱਸਿਆ ਕਿ ਕੰਪਨੀ ਨੇ ਕੇਸ ਪਾਇਆ ਹੈ ਅਤੇ ਹੁਣ ਉਹ 2 ਲੱਖ 37 ਹਜ਼ਾਰ ਰਿਆਲ ਮੰਗ ਰਹੇ ਹਨ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪਿਛਲੇ ਸਾਲਾਂ ਮੁਕਾਬਲੇ ਲਿੰਗ ਅਨੁਪਾਤ 'ਚ ਹੋਇਆ ਵੱਡਾ ਸੁਧਾਰ : ਡਾ. ਬਲਜੀਤ ਕੌਰ

ਪੀੜਤ ਦੇ ਭਰਾ ਸਤਨਾਮ ਸਿੰਘ ਨੇ ਦਸਿਆ ਕਿ ਦੋ ਦਿਨ ਪਹਿਲਾਂ ਹੀ ਗੱਲ ਹੋਈ ਹੈ ਅਤੇ ਹਫਤੇ ਵਿਚ ਇੱਕ ਵਾਰ ਉਹ ਜੇਲ੍ਹ ਵਿਚੋਂ ਗੱਲ ਕਰਵਾ ਦਿੰਦੇ ਹਨ।  ਉਨ੍ਹਾਂ ਮੰਗ ਕੀਤੀ ਹੈ ਕਿ ਅਸੀਂ ਇਨ੍ਹਾਂ ਵਿਚੋਂ ਕੋਈ ਵੀ ਪੈਸਾ ਅਜੇ ਬਾਹਰ ਨਹੀਂ ਭੇਜਿਆ ਪਰ ਅਸੀਂ ਆਪਣੇ ਪੁੱਤਰ ਦੀ ਘਰ ਵਾਪਸੀ ਲਈ ਅਪੀਲ ਕਰ ਰਹੇ ਹਾਂ। ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਸ ਦਾ ਦੋ ਸਾਲ ਦਾ ਵੀਜ਼ਾ ਲੱਗਿਆ ਸੀ ਜੋ ਹੁਣ ਖਤਮ ਹੋ ਚੁੱਕਾ ਹੈ। 

ਇਸ ਬਾਰੇ ਗੱਲ ਕਰਦਿਆਂ ਸਮਾਜ ਸੇਵੀ ਗੌਰਵ ਰਾਣਾ ਨੇ ਕਿਹਾ ਕਿ ਜੇਕਰ ਵਿਦੇਸ਼ ਵਿੱਚ ਸਾਡੇ ਸੂਬੇ ਦਾ ਸਾਡੇ ਦੇਸ਼ ਦਾ ਕੋਈ ਨੌਜਵਾਨ ਫਸ ਜਾਂਦਾ ਹੈ ਤਾਂ ਉਸ ਨੂੰ ਡਿਪੋਰਟ ਕਰਨ ਸਮੇਤ ਵਾਪਸ ਲਿਆਉਣ ਦੀ ਜ਼ਿੰਮੇਵਾਰੀ ਦੋਹਾਂ ਮੁਲਕਾਂ ਦੇ ਵਿਦੇਸ਼ ਮੰਤਰਾਲਾ ਦੀ ਬਣਦੀ ਹੈ। ਉਹਨਾਂ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਨੂੰ ਲੈ ਕੇ ਹਰਪ੍ਰੀਤ ਸਿੰਘ ਦਾ ਕੇਸ ਤਿਆਰ ਕੀਤਾ ਜਾ ਰਿਹਾ ਹੈ ਤੇ ਪੂਰੇ ਮਾਮਲੇ ਨੂੰ ਲੈ ਕੇ ਵਿਦੇਸ਼ ਮੰਤਰਾਲੇ ਸਮੇਤ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਰਾਹੀਂ ਹਰਪ੍ਰੀਤ ਸਿੰਘ ਨੂੰ ਇਨਸਾਫ ਦਿਵਾਉਣ ਤੇ ਉਸ ਦੀ ਰਿਹਾਈ ਕਰਾਉਣ ਲਈ ਪੱਤਰ ਵਿਵਹਾਰ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਪਰਿਵਾਰ ਨੇ ਭਾਰਤ ਸਰਕਾਰ ਤੋਂ ਹਰਪ੍ਰੀਤ ਸਿੰਘ ਦੀ ਰਿਹਾਈ ਲਈ ਅਪੀਲ ਕੀਤੀ ਹੈ।