ਚੰਗੇ ਭਵਿੱਖ ਲਈ ਆਬੂਧਾਬੀ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ

PHOTO

 

ਗੋਰਾਇਆ:  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ।

 

ਅਜਿਹਾ ਹੀ ਮਾਮਲਾ ਆਬੂਧਾਬੀ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ( Death of a Punjabi youth) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ ਸੰਦੀਪ ਕੁਮਾਰ ਸੰਨੀ ਪੁੱਤਰ ਹਰਮੇਸ਼ ਲਾਲ ਵਾਸੀ ਪੱਕਾ ਦਰਵਾਜ਼ਾ ਗੋਰਾਇਆ ਵਜੋਂ ਹੋਈ ਹੈ।

 

ਮ੍ਰਿਤਕ ਨੌਜਵਾਨ ਚੰਗੇ ਭਵਿੱਖ ਲਈ ਆਬੂਧਾਬੀ ਵਿਖੇ ਗਿਆ ਹੋਇਆ ਸੀ। ਆਬੂਧਾਬੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਦੁੱਖ਼ਦਾਈ ਖ਼ਬਰ ਨਾਲ ਸ਼ਹਿਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਵਿਚ ਚੀਕ-ਚਿਹਾੜਾ ਪੈ ਗਿਆ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।