ਐਨਸੀਪੀ ਮੁਖੀ ਸ਼ਰਦ ਪਵਾਰ ਦੀ ਵਿਗੜੀ ਸਿਹਤ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ

Sharad Pawar

ਮੁੰਬਈ : ਦੇਸ਼ ਦੇ ਸੀਨੀਅਰ ਵਿਰੋਧੀ ਧਿਰ ਦੇ ਨੇਤਾ ਅਤੇ ਐਨਸੀਪੀ ਮੁਖੀ ਸ਼ਰਦ ਪਵਾਰ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। 81 ਸਾਲਾ ਪਵਾਰ ਬੀਮਾਰ ਹੋਣ ਤੋਂ ਬਾਅਦ ਵੀ ਲੰਮੇ ਸਮੇਂ ਤੋਂ ਸਿਆਸਤ ਵਿਚ ਸਰਗਰਮ ਰਹੇ ਹਨ। ਮਹਾਰਾਸ਼ਟਰ ਦੀ ਰਾਜਨੀਤੀ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ। ਪਿਛਲੀ ਊਧਵ ਠਾਕਰੇ ਦੀ ਅਗਵਾਈ ਵਾਲੀਸਰਕਾਰ ਦੇ ਗਠਨ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਸੀ। 

ਹਸਪਤਾਲ ਦੇ ਸੂਤਰਾਂ ਅਨੁਸਾਰ ਪਵਾਰ ਦੀ ਹਾਲਤ ਅਜੇ ਠੀਕ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਅਗਲੇ ਤਿੰਨ ਦਿਨਾਂ ਤੱਕ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਇਸ ਦੇ ਚਲਦੇ ਹੀ ਉਨ੍ਹਾਂ ਦੇ ਆਉਣ ਵਾਲੇ ਪ੍ਰੋਗਰਾਮਾਂ ਦੇ ਰੱਦ ਹੋਣ ਦੀ ਵੀ ਸੰਭਾਵਨਾ ਹੈ। ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਬ੍ਰੀਚ ਕੈਂਡੀ ਹਸਪਤਾਲ 'ਚ ਭੀੜ ਨਾ ਕਰਨ। 

ਮੀਡੀਆ ਰਿਪੋਰਟਾਂ ਮੁਤਾਬਕ ਪਵਾਰ ਨੂੰ ਇਸ ਹਫਤੇ ਹੀ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਉਹ ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ ਭਾਰਤ ਜੋੜੋ ਯਾਤਰਾ 'ਚ ਹਿੱਸਾ ਲੈਣ ਜਾ ਰਹੇ ਹਨ, ਜੋ ਅਗਲੇ ਹਫਤੇ ਮਹਾਰਾਸ਼ਟਰ ਪਹੁੰਚਣਗੇ। ਐਨਸੀਪੀ ਸੂਤਰਾਂ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਵਿੱਚ ਉਨ੍ਹਾਂ ਨੂੰ ਬ੍ਰੀਚ ਕੈਂਡੀ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ।