ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਜਨਵਰੀ 2022 'ਚ ਮਿਲਣੀ ਸੀ PR

Amarjit Singh

 

ਫਰੀਦਕੋਟ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

 

 

ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ ਅਮਰਜੀਤ ਸਿੰਘ (26) ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸੂਰਘੁਰੀ ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਨੌਜਵਾਨ ਉਚੇਰੀ ਪੜਾਈ ਕਰਨ ਲਈ 4 ਸਾਲ ਪਹਿਲਾਂ ਕੈਨੇਡਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਜਨਵਰੀ 2022 'ਚ ਉਸ ਨੂੰ ਕੈਨੇਡਾ ਦੀ ਪੀ.ਆਰ ਮਿਲਣੀ ਸੀ।

 

ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।