ਪੰਜਾਬੀ ਨੌਜਵਾਨ ਦੀ ਜਰਮਨੀ ਵਿਚ ਬ੍ਰੇਨ ਹੈਮਰੇਜ ਕਾਰਨ ਮੌਤ
ਚੰਗੇ ਭਵਿੱਖ ਲਈ 1 ਸਾਲ ਪਹਿਲਾਂ ਗਿਆ ਸੀ ਵਿਦੇਸ਼
Punjabi youth dies of brain hemorrhage in Germany
Punjabi youth dies of brain hemorrhage in Germany: ਗੁਰਦਾਸਪੁਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਕਲਾਨੌਰ ਅਧੀਨ ਪੈਂਦੇ ਪਿੰਡ ਖੁਸ਼ੀਪੁਰ ਦੇ ਨੌਜਵਾਨ ਦੀ ਜਰਮਨੀ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 42 ਸਾਲਾ ਗੁਰਬਖਸ਼ ਸਿੰਘ ਵਜੋਂ ਹੋਈ ਹੈ।
ਜੋ 14 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਜਰਮਨੀ ਦੇ ਕੈਮੀਨੇਟ ਸ਼ਹਿਰ ਗਿਆ ਸੀ। ਨੌਜਵਾਨ ਦੀ ਬ੍ਰੇਨ ਹੈਮਰੇਜ ਕਾਰਨ ਮੌਤ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਤਿੰਨ ਧੀਆਂ ਤਨਸਰੀਰਤ (15), ਨਵੀਂਰਾਜ (13) ਤੇ ਨਰਾਇਣ ਪ੍ਰੀਤ (11) ਨੂੰ ਛੱਡ ਗਿਆ। ਵੀਰਵਾਰ ਨੂੰ ਉਸ ਦੀ ਮ੍ਰਿਤਕ ਦੇਹ ਪਿੰਡ ਪੁੱਜ ਜਾਵੇਗੀ, ਜਿਸ ਤੋਂ ਬਾਅਦ ਉਸ ਦਾ ਸਸਕਾਰ ਕੀਤਾ ਜਾਵੇਗਾ।