ਅੰਡਰ 19 ਵਿਸ਼ਵ ਕੱਪ ’ਚ ਭਾਰਤ ਨੇ ਪਾਕਿਸਤਾਨ ਨੂੰ 58 ਦੌੜਾਂ ਨਾਲ ਹਰਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

253 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪਾਕਿਸਾਤਨ ਦੀ ਟੀਮ 194 ਦੌੜਾਂ ’ਤੇ ਹੋਈ ਆਊਟ

India beat Pakistan by 58 runs in U-19 World Cup

ਬੁਲਾਵਾਯੋ: ਭਾਰਤ ਨੇ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਟੀਮ ਨੇ ਪਾਕਿਸਤਾਨ ਨੂੰ 58 ਦੌੜਾਂ ਨਾਲ ਹਰਾਇਆ। ਜ਼ਿੰਬਾਬਵੇ ਦੇ ਬੁਲਾਵਾਯੋ ਵਿੱਚ ਖੇਡੇ ਗਏ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ਵਿੱਚ 252 ਦੌੜਾਂ ਬਣਾਈਆਂ। ਵੇਦਾਂਤ ਤ੍ਰਿਵੇਦੀ ਨੇ 68 ਦੌੜਾਂ ਦੀ ਪਾਰੀ ਖੇਡੀ।

ਪਾਕਿਸਤਾਨ ਨੂੰ ਸੈਮੀਫਾਈਨਲ ਵਿੱਚ ਪਹੁੰਚਣ ਲਈ 33.3 ਓਵਰਾਂ ਵਿੱਚ 253 ਦੌੜਾਂ ਦਾ ਟੀਚਾ ਪ੍ਰਾਪਤ ਕਰਨਾ ਸੀ। ਟੀਮ 46.2 ਓਵਰਾਂ ਵਿੱਚ ਸਿਰਫ਼ 194 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਲਈ ਉਸਮਾਨ ਖਾਨ ਨੇ 66 ਦੌੜਾਂ ਬਣਾਈਆਂ, ਜਦੋਂ ਕਿ ਭਾਰਤ ਲਈ ਕਪਤਾਨ ਆਯੂਸ਼ ਮਹਾਤਰੇ ਅਤੇ ਖਿਲਨ ਪਟੇਲ ਨੇ 3-3 ਵਿਕਟਾਂ ਲਈਆਂ।