36ਵੀਆਂ ਕੌਮੀ ਖੇਡਾਂ: ਪੰਜਾਬ ਦੇ ਸਾਈਕਲਿਸਟ ਵਿਸ਼ਵਜੀਤ ਸਿੰਘ ਨੇ ਜਿੱਤੇ ਦੋ ਤਮਗ਼ੇ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਮਾਸ ਸਟਾਰਟ ਈਵੈਂਟ 'ਚ ਸੋਨਾ ਅਤੇ ਵਿਅਕਤੀਗਤ ਪਰਸ਼ੂਟ ਵਿੱਚ ਚਾਂਦੀ ਕੀਤੀ ਆਪਣੇ ਨਾਮ 

36th National Games: Cyclist Vishwajit Singh of Punjab won two medals

ਚੰਡੀਗੜ੍ਹ : 36ਵੀਆਂ ਕੌਮੀ ਖੇਡਾਂ ਵਿਚ ਪੰਜਾਬ ਦੇ ਸਾਈਕਲਿਸਟ ਵਿਸ਼ਵਜੀਤ ਸਿੰਘ ਨੇ ਦੋ ਤਮਗ਼ੇ ਸੂਬੇ ਦੀ ਝੋਲੀ ਪਾਏ ਹਨ। ਵਿਸ਼ਵਜੀਤ ਸਿੰਘ ਨੇ ਸਾਈਕਲਿੰਗ ਖੇਡ ਦੇ ਮਾਸ ਸਟਾਰਟ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਪਰਸ਼ੂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ।

ਇਸ ਬਾਰੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੱਤੀ ਅਤੇ ਖਿਡਾਰੀ ਨੂੰ ਵਧਾਈ ਵੀ ਦਿੱਤੀ। ਮੰਤਰੀ ਮੀਤ ਹੇਅਰ ਨੇ ਕਿਹਾ,'' ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਦੇ ਸਾਈਕਲਿਸਟ ਵਿਸ਼ਵਜੀਤ ਸਿੰਘ ਨੇ 36ਵੀਆਂ ਕੌਮੀ ਖੇਡਾਂ ਵਿੱਚ ਸਾਈਕਲਿੰਗ ਖੇਡ ਦੇ ਮਾਸ ਸਟਾਰਟ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਪਰਸ਼ੂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ।

ਇਸ ਜੇਤੂ ਸਾਈਕਲਿਸਟ ਨੂੰ ਬਹੁਤ-ਬਹੁਤ ਮੁਬਾਰਕਾਂ।'' ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਹਾਲ ਹੀ ਵਿੱਚ ਵਿਸ਼ਵਜੀਤ ਸਿੰਘ ਨੂੰ 5 ਲੱਖ ਰੁਪਏ ਨਾਲ ਸਨਮਾਨਤ ਕੀਤਾ ਸੀ। ਪਹਿਲੀ ਵਾਰ ਕਾਮਨਵੈਲਥ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਨਗਦ ਇਨਾਮ ਰਾਸ਼ੀ ਨਾਲ ਸਨਮਾਨੇ ਗਏ ਸਨ।