PCB ਦੇ ਪ੍ਰਧਾਨ ਮੋਹਸਿਨ ਨਕਵੀ ਨੇ ਬੀਸੀਸੀਆਈ ਤੋਂ ਮੰਗੀ ਮੁਆਫ਼ੀ
ਏਸ਼ੀਆ ਕੱਪ ਦੀ ਟਰਾਫ਼ੀ ਭਾਰਤ ਨੂੰ ਦੇਣ ਤੋਂ ਕੀਤਾ ਇਨਕਾਰ
Pakistan Cricket Board news : ਭਾਰਤੀ ਕ੍ਰਿਕਟ ਟੀਮ ਨੇ ਦੁਬਈ ’ਚ ਖੇਡੇ ਗਏ ਕ੍ਰਿਕਟ ਏਸ਼ੀਆ ਕੱਪ 2025 ਦੇ ਫਾਈਨਲ ਮੁਕਾਬਲੇ ’ਚ ਪਾਕਿਸਤਾਨ ਨੂੰ ਹਰਾ ਦਿੱਤਾ ਸੀ। ਇਸ ਜਿੱਤ ਤੋਂ ਬਾਅਦ ਏਸ਼ੀਆ ਕੱਪ ਦੀ ਟਰਾਫ਼ੀ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪਾਕਿਸਤਾਨ ਕ੍ਰਿਕਟ ਬੋਰਡ ਦੇ ਪ੍ਰਧਾਨ ਮੋਹਸਿਨ ਨਕਵੀ ਤੋਂ ਭਾਰਤੀ ਟੀਮ ਨੇ ਟਰਾਫ਼ੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਮੋਹਸਿਨ ਟਰਾਫੀ ਲੈ ਕੇ ਹੋਟਲ ਚਲੇ ਗਏ ਸਨ।
ਹੁਣ ਪਾਕਿਸਤਾਨ ਕ੍ਰਿਕਟ ਬੋਰਡ ਦੇ ਪ੍ਰਧਾਨ ਅਤੇ ਪਾਕਿਸਤਾਨ ਸਰਕਾਰ ਦੇ ਗ੍ਰਹਿ ਮੰਤਰੀ ਮੋਹਸਿਨ ਨੇ ਏਸੀਸੀ ਦੀ ਮੀਟਿੰਗ ਬੀਸੀਸੀਆਈ ਤੋਂ ਮੁਆਫ਼ੀ ਮੰਗੀ ਹੈ। ਬੇਸ਼ੱਕ ਉਨ੍ਹਾਂ ਬੀਸੀਸੀਆਈ ਤੋਂ ਮੁਆਫ਼ੀ ਮੰਗ ਲਈ ਹੈ ਪਰ ਉਨ੍ਹਾਂ ਨੇ ਏਸ਼ੀਆ ਕੱਪ ਦੀ ਟਰਾਫੀ ਭਾਰਤ ਨੂੰ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤੀ ਕਪਤਾਨ ਸੂਰਿਆ ਕੁਮਾਰ ਯਾਦਵ ਖੁਦ ਏਸੀਸੀ ਦੇ ਦਫ਼ਤਰ ਵਿਚ ਆ ਕੇ ਏਸ਼ੀਆ ਕੱਪ ਦੀ ਟਰਾਫੀ ਲੈ ਜਾਣ। ਜਿਸ ਤੋਂ ਸਾਫ ਹੁੰਦਾ ਹੈ ਕਿ ਟਰਾਫ਼ੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਹਾਲੇ ਖਤਮ ਨਹੀਂ ਹੋਇਆ।
ਜ਼ਿਕਰਯੋਗ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਏਸ਼ੀਆ ਕੱਪ 2025 ਦਾ ਫਾਈਨਲ ਮੈਚ ਦੌਰਾਨ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ 9ਵੀਂ ਵਾਰ ਏਸ਼ੀਆ ਕੱਪ ਜਿੱਤਿਆ। ਭਾਰਤੀ ਟੀਮ ਨੇ ਇਸ ਖਿਤਾਬ ਦੇ ਜਿੱਤਣ ਤੋਂ ਬਾਅਦ ਟਰਾਫ਼ੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ ਜੋ ਹਾਲੇ ਤੱਕ ਖਤਮ ਨਹੀਂ ਹੋਇਆ।