ਸੌਰਵ ਗਾਂਗੁਲੀ ਦੀ ਅਚਾਨਕ ਵਿਗੜੀ ਸਿਹਤ, ਕੋਲਕਾਤਾ ਹਸਪਤਾਲ 'ਚ ਹੋਏ ਭਰਤੀ
ਮਮਤਾ ਬੈਨਰਜੀ ਨੇ ਟਵੀਟ ਕਰਕੇ "ਗਾਂਗੁਲੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।"
Sourav Ganguly
ਕੋਲਕਾਤਾ: BCCI ਦੇ ਪ੍ਰਧਾਨ ਅਤੇ ਭਾਰਤੀ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਅਚਾਨਕ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਕੋਲਕਾਤਾ ਦੇ ਵੁੱਡਲੈਂਡਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਸੀਨੇ 'ਚ ਦਰਦ ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੇ ਆਪਣੇ ਹੱਥਾਂ ਅਤੇ ਪਿੱਠ ਵਿੱਚ ਦਰਦ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਹਨੇਰਾ ਛਾ ਗਿਆ। ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।
ਮਮਤਾ ਬੈਨਰਜੀ ਨੇ ਟਵੀਟ ਕਰਕੇ "ਗਾਂਗੁਲੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।"
ਬੀਸੀਸੀਆਈ ਨੇ ਵੀ ਗਾਂਗੁਲੀ ਬਾਰੇ ਟਵੀਟ ਕਰਕੇ ਗਾਂਗੁਲੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਗਈ ਹੈ। ਜੈ ਸ਼ਾਹ ਨੇ ਟਵੀਟ ਕਰਕੇ ਗਾਂਗੁਲੀ ਨੂੰ ਗੇਟ ਵੈਲ ਕਿਹਾ ਹੈ। ਭਾਰਤੀ ਕ੍ਰਿਕਟ ਕ੍ਰੂਨਾਲ ਪਾਂਡਿਆ ਤੋਂ ਲੈ ਕੇ ਮੁਹੰਮਦ ਕੈਫ ਨੇ ਟਵੀਟ ਕਰਕੇ ਦਾਦਾ ਦੇ ਜਲਦੀ ਠੀਕ ਹੋਣ ਬਾਰੇ ਦੱਸਿਆ ਹੈ।