ਬਹਿਬਲ ਕਲਾਂ ਗੋਲੀ ਕਾਂਡ 'ਚ ਸੁਮੇਧ ਸੈਣੀ ਤੇ ਉਮਰਾਨੰਗਲ ਸਮੇਤ ਸਾਰੇ ਮੁਲਜ਼ਮ ਅਦਾਲਤ 'ਚ ਹੋਏ ਪੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਅਦਾਲਤ ਨੇ ਮੁੱਢਲੀ ਸੁਣਵਾਈ ਤੋਂ ਬਾਅਦ ਇਸ ਕੇਸ ਦੀ ਅਗਲੀ ਸੁਣਵਾਈ ਲਈ 27 ਅਪ੍ਰੈਲ ਨਿਸ਼ਚਿਤ ਕੀਤੀ ਹੈ।

former Punjab DGP Sumedh Singh Saini

ਫਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅੱਜ ਅਡੀਸ਼ਨਲ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਫਰੀਦਕੋਟ ਦੀ ਅਦਾਲਤ 'ਚ ਪੇਸ਼ ਹੋਏ ਹਨ।  ਅਦਾਲਤ ਨੇ ਮੁੱਢਲੀ ਸੁਣਵਾਈ ਤੋਂ ਬਾਅਦ ਇਸ ਕੇਸ ਦੀ ਅਗਲੀ ਸੁਣਵਾਈ ਲਈ 27 ਅਪ੍ਰੈਲ ਨਿਸ਼ਚਿਤ ਕੀਤੀ ਹੈ। ਦੱਸਣਯੋਗ ਹੈ ਕਿ ਸੁਮੇਧ ਸੈਣੀ ਨੂੰ ਫਰੀਦਕੋਟ ਦੀ ਅਦਾਲਤ ਨੇ ਅਗਾਊਂ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸੁਮੇਧ ਸੈਣੀ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਏ। 

ਅਦਾਲਤ ਨੇ ਸੁਮੇਧ ਸੈਣੀ ਨੂੰ ਇੱਕ ਲੱਖ ਰੁਪਏ ਦੇ ਜ਼ਮਾਨਤੀ ਮੁਚੱਲਕੇ ’ਤੇ ਰਿਹਾਅ ਕਰਨ ਦਾ ਹੁਕਮ ਦੇ ਦਿੱਤਾ ਗਿਆ।  ਅਦਾਲਤ ਨੇ ਉਨ੍ਹਾਂ ਨੂੰ ਵੀ ਇਕ ਲੱਖ ਦੀ ਜ਼ਮਾਨਤ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਮੁਚੱਲਕੇ ’ਤੇ ਰਿਹਾਅ ਕਰ ਦਿੱਤਾ। ਗੌਰਤਲਬ ਹੈ ਕਿ ਇਸ ਤੋਂ ਪਹਿਲਾ ਹਾਈ ਕੋਰਟ ਨੇ ਭਾਵੇਂ ਸੁਮੇਧ ਸੈਣੀ ਦੀ ਅਗਾਊਂ ਜਮਾਨਤ ਸਵੀਕਾਰ ਕਰ ਲਈ ਸੀ ਪਰ ਫਰੀਦਕੋਟ ਦੀ ਅਦਾਲਤ ਨੇ ਅਗਾਊਂ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਕੀਤਾ ਸੀ।