Commonwealth Games 2022 : ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਕੀਤਾ ਦੇਸ਼ ਦਾ ਨਾਮ ਰੌਸ਼ਨ 

ਏਜੰਸੀ

ਖ਼ਬਰਾਂ, ਖੇਡਾਂ

 Weightlifting 71 ਕਿਲੋ ਭਾਰ ਵਰਗ 'ਚ ਜਿੱਤਿਆ ਕਾਂਸੀ ਦਾ ਤਮਗ਼ਾ

Commonwealth Games 2022: Punjab's daughter Harjinder Kaur made the country bright

ਚੰਡੀਗੜ੍ਹ : ਭਾਰ ਤੋਲਕ ਹਰਜਿੰਦਰ ਕੌਰ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ 71 ਕਿਲੋ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਉਸ ਨੇ ਕੁੱਲ 212 ਕਿਲੋਗ੍ਰਾਮ ਭਾਰ ਚੁੱਕ ਕੇ ਦੇਸ਼ ਦਾ ਨੌਵਾਂ ਤਮਗ਼ਾ ਜਿੱਤਿਆ। ਹਰਜਿੰਦਰ ਨੇ ਸਨੈਚ ਰਾਊਂਡ ਵਿੱਚ 93 ਕਿਲੋ ਅਤੇ ਫਾਈਨਲ ਵਿੱਚ ਕਲੀਨ ਐਂਡ ਜਰਕ ਵਿੱਚ 119 ਕਿਲੋਗ੍ਰਾਮ ਭਾਰ ਚੁੱਕਿਆ। ਇੰਗਲੈਂਡ ਦੀ ਸਾਰਾਹ ਡੇਵਿਸ ਨੇ ਕੁੱਲ 229 ਕਿਲੋਗ੍ਰਾਮ ਭਾਰ ਚੁੱਕ ਕੇ ਸੋਨ ਤਗਮਾ ਜਿੱਤਿਆ। ਇਸ ਦੇ ਨਾਲ ਹੀ ਕੈਨੇਡਾ ਦੇ ਅਲੈਕਸਿਸ ਐਸ਼ਵਰਥ ਨੇ 214 ਕਿਲੋਗ੍ਰਾਮ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਿਆ। 

ਸਨੈਚ: ਹਰਜਿੰਦਰ ਨੇ ਪਹਿਲੀ ਕੋਸ਼ਿਸ਼ ਵਿੱਚ 90 ਕਿਲੋ ਭਾਰ ਆਪਣੇ ਨਾਮ ਕੀਤਾ। ਉਹ ਇਹ ਭਾਰ ਨਹੀਂ ਚੁੱਕ ਸਕੀ। ਉਸਨੇ ਦੂਜੀ ਕੋਸ਼ਿਸ਼ ਵਿੱਚ 90 ਕਿਲੋ ਅਤੇ ਤੀਜੀ ਕੋਸ਼ਿਸ਼ ਵਿੱਚ 93 ਕਿਲੋ ਭਾਰ ਚੁੱਕਿਆ। 93 ਕਿਲੋਗ੍ਰਾਮ ਵੀ ਉਸ ਦਾ ਨਿੱਜੀ ਸਰਵੋਤਮ ਹੈ। ਇਸ ਤਰ੍ਹਾਂ ਸਨੈਚ ਰਾਊਂਡ ਵਿਚ ਉਸ ਦਾ ਸਕੋਰ 93 ਕਿਲੋਗ੍ਰਾਮ ਰਿਹਾ।

ਕਲੀਨ ਐਂਡ ਜਰਕ: ਇਸ ਦੌਰ ਵਿੱਚ ਹਰਜਿੰਦਰ ਦੀਆਂ ਤਿੰਨੋਂ ਕੋਸ਼ਿਸ਼ਾਂ ਸਫਲ ਰਹੀਆਂ। ਉਸਨੇ ਪਹਿਲੀ ਕੋਸ਼ਿਸ਼ ਵਿੱਚ 113 ਕਿਲੋਗ੍ਰਾਮ, ਦੂਜੀ ਕੋਸ਼ਿਸ਼ ਵਿੱਚ 116 ਕਿਲੋ ਅਤੇ ਤੀਜੀ ਕੋਸ਼ਿਸ਼ ਵਿੱਚ 119 ਕਿਲੋਗ੍ਰਾਮ ਭਾਰ ਚੁੱਕਿਆ। ਇਸ ਤਰ੍ਹਾਂ ਕਲੀਨ ਐਂਡ ਜਰਕ ਰਾਊਂਡ ਵਿਚ ਉਸ ਦਾ ਸਕੋਰ 119 ਕਿਲੋਗ੍ਰਾਮ ਰਿਹਾ।

ਹਰਜਿੰਦਰ ਤੁਸੀਂ ਪੰਜਾਬ ਦੀਆਂ ਬੱਚੀਆਂ ਲਈ ਪ੍ਰੇਰਣਾਸਰੋਤ ਬਣੋਗੇ - CM ਮਾਨ 
ਹਰਜਿੰਦਰ ਕੌਰ ਦੀ ਇਸ ਪ੍ਰਾਪਤੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਬਾਰਕਬਾਦ ਦਿਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, ''ਰਾਸ਼ਟਰਮੰਡਲ ਖੇਡਾਂ ਵਿੱਚ ਨਾਭਾ ਨੇੜਲੇ ਪਿੰਡ ਮੈਹਸ ਦੀ ਜੰਮਪਲ ਹਰਜਿੰਦਰ ਕੌਰ ਵੱਲੋਂ ਵੇਟ ਲਿਫਟਿੰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ। ਹਰਜਿੰਦਰ ਤੁਸੀਂ ਪੰਜਾਬ ਦੀਆਂ ਬੱਚੀਆਂ ਲਈ ਪ੍ਰੇਰਣਾਸਰੋਤ ਬਣੋਗੇ। ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ । ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ...ਚੱਕਦੇ ਇੰਡੀਆ….''

ਹਰਜਿੰਦਰ ਕੌਰ ਨੂੰ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਬਹੁਤ ਮੁਬਾਰਕਾਂ - ਮੀਤ ਹੇਅਰ 
ਇਸ ਮੌਕੇ ਕੇਹੜਾ ਮੰਤਰੀ ਮੀਤ ਹੇਅਰ ਨੇ ਵੀ ਹਰਜਿੰਦਰ ਕੌਰ ਦੀ ਹੌਸਲਾ ਅਫ਼ਜ਼ਾਈ ਕੀਤੀ ਹੈ। ਉਨ੍ਹਾਂ ਕਿਹਾ, ''ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬ ਦੀ ਧੀ ਹਰਜਿੰਦਰ ਕੌਰ ਨੇ 71 ਕਿਲੋ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਿਆ। ਇਨ੍ਹਾਂ ਖੇਡਾਂ ਵਿੱਚ ਇਹ ਭਾਰਤ ਦਾ ਨੌਂਵਾਂ ਮੈਡਲ ਹੈ। ਨਾਭਾ ਨੇੜਲੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੂੰ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਬਹੁਤ ਬਹੁਤ ਮੁਬਾਰਕਾਂ।''