India vs South Africa: ਅਰਸ਼ਦੀਪ ਨੇ ਇੱਕ ਓਵਰ ਵਿਚ ਲਈਆਂ 2 ਵਿਕਟਾਂ, ਅਫਰੀਕੀ ਟੀਮ ਨੇ 5 ਓਵਰਾਂ ਵਿਚ ਸਿਰਫ਼ 29 ਦੌੜਾਂ ਬਣਾਈਆਂ

ਏਜੰਸੀ

ਖ਼ਬਰਾਂ, ਖੇਡਾਂ

ਟੀ-20 ਕ੍ਰਿਕਟ 'ਚ ਇਹ ਭਾਰਤ ਦਾ ਚੌਥਾ ਸਭ ਤੋਂ ਵੱਡਾ ਸਕੋਰ ਹੈ।

India vs South Africa: Arshdeep took 2 wickets in one over

ਨਵੀਂ ਦਿੱਲੀ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਗੁਹਾਟੀ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 237 ਦੌੜਾਂ ਬਣਾਈਆਂ। ਟੀ-20 ਕ੍ਰਿਕਟ 'ਚ ਇਹ ਭਾਰਤ ਦਾ ਚੌਥਾ ਸਭ ਤੋਂ ਵੱਡਾ ਸਕੋਰ ਹੈ। ਸੂਰਿਆਕੁਮਾਰ ਯਾਦਵ ਅਤੇ ਵਿਰਾਟ ਕੋਹਲੀ ਨੇ 42 ਗੇਂਦਾਂ ਵਿਚ 102 ਦੌੜਾਂ ਦੀ ਸਾਂਝੇਦਾਰੀ ਕੀਤੀ। ਜਵਾਬ 'ਚ ਦੱਖਣੀ ਅਫ਼ਰੀਕਾ ਨੇ 5 ਓਵਰਾਂ 'ਚ 29 ਦੌੜਾਂ ਬਣਾ ਲਈਆਂ ਅਤੇ ਉਸ ਦੇ ਦੋ ਬੱਲੇਬਾਜ਼ ਪੈਵੇਲੀਅਨ ਪਰਤ ਚੁੱਕੇ ਹਨ।

ਅਰਸ਼ਦੀਪ ਸਿੰਘ ਨੇ ਇੱਕੋ ਓਵਰ ਵਿਚ ਦੋ ਵਿਕਟਾਂ ਲਈਆਂ। ਉਸ ਨੇ ਦੱਖਣੀ ਅਫ਼ਰੀਕਾ ਦੇ ਕਪਤਾਨ ਤੇਂਬਾ ਬਾਵੁਮਾ ਅਤੇ ਰਿਲੇ ਰੂਸੋ ਦੋਵਾਂ ਨੂੰ ਜ਼ੀਰੋ 'ਤੇ ਆਊਟ ਕੀਤਾ। ਭਾਰਤ ਦੇ ਚੋਟੀ ਦੇ 4 ਬੱਲੇਬਾਜ਼ਾਂ ਨੇ ਜ਼ਬਰਦਸਤ ਦੌੜਾਂ ਬਣਾਈਆਂ। ਕੇਐਲ ਰਾਹੁਲ ਨੇ 28 ਗੇਂਦਾਂ ਵਿਚ 57 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਰੋਹਿਤ ਸ਼ਰਮਾ ਨੇ 37 ਗੇਂਦਾਂ ਵਿਚ 43 ਦੌੜਾਂ ਬਣਾਈਆਂ। ਵਿਰਾਟ ਕੋਹਲੀ ਦੇ ਬੱਲੇ ਤੋਂ 28 ਗੇਂਦਾਂ 'ਤੇ 49 ਦੌੜਾਂ ਆਈਆਂ। ਇਨ੍ਹਾਂ ਤੋਂ ਇਲਾਵਾ ਸੂਰਿਆਕੁਮਾਰ ਯਾਦਵ ਨੇ ਸਭ ਤੋਂ ਸ਼ਾਨਦਾਰ ਬੱਲੇਬਾਜ਼ੀ ਕੀਤੀ। ਉਸ ਨੇ ਸਿਰਫ਼ 22 ਗੇਂਦਾਂ ਵਿਚ 61 ਦੌੜਾਂ ਬਣਾਈਆਂ। ਉਸ ਦਾ ਸਟ੍ਰਾਈਕ ਰੇਟ 277.27 ਰਿਹਾ। ਉਨ੍ਹਾਂ ਦੇ ਬੱਲੇ ਤੋਂ 5 ਚੌਕੇ ਅਤੇ 5 ਛੱਕੇ ਲੱਗੇ।