ਜਲੰਧਰ ਤੋਂ ਫੜੇ ਗਏ ਗੈਂਗਸਟਰਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਪੰਜਾਬ ਪੁਲਿਸ ਦਾ ਬਰਖ਼ਾਸਤ ਮੁਲਾਜ਼ਮ ਲਵਪ੍ਰੀਤ ਸਿੰਘ ਵੀ ਸ਼ਾਮਲ

gangster arrested from Jalandhar

ਅਦਾਲਤ ਨੇ ਸਾਰਿਆਂ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਜਲੰਧਰ : ਬੀਤੇ ਦਿਨ ਜਲੰਧਰ ਦੇ ਭੋਗਪੁਰ ਥਾਣਾ ਇਲਾਕੇ ਦੇ ਚੱਕ ਝੰਡੂ ਨੇੜੇ ਪੁਲਿਸ ਵਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 5 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅੱਜ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਇਨ੍ਹਾਂ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।  ਇਹ ਜਾਣਕਾਰੀ ਜਲੰਧਰ ਦਿਹਾਤੀ ਪੁਲਿਸ ਦੇ ਐਸ.ਪੀ.ਡੀ. ਸਰਬਜੀਤ ਸਿੰਘ ਬਾਹੀਆ ਨੇ ਦਿੱਤੀ ਹੈ।

ਦੱਸ ਦੇਈਏ ਕਿ ਇਹ ਤਲਾਸ਼ੀ ਮੁਹਿੰਮ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਰੂਪ ਵਿਚ ਚਲਾਈ ਗਈ ਸੀ ਅਤੇ ਇਸ ਦੌਰਾਨ ਪੰਜ ਗੈਂਗਸਟਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਸੀ। ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਇਨ੍ਹਾਂ ਪੰਜ ਗੈਂਗਸਟਰਾਂ ਵਿਚ ਇੱਕ ਪੰਜਾਬ ਪੁਲਿਸ ਦਾ ਬਰਖ਼ਾਸਤ ਪੁਲਿਸ ਮੁਲਾਜ਼ਮ ਲਵਪ੍ਰੀਤ ਸਿੰਘ ਵੀ ਸ਼ਾਮਲ ਹੈ।