ਪੰਜਾਬ ਸਰਕਾਰ 'ਤੇ ਭੜਕੀ ਨੈਸ਼ਨਲ ਚੈੱਸ ਚੈਂਪੀਅਨ ਖਿਡਾਰਨ ਮਲਿਕਾ ਹਾਂਡਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

'ਕਾਂਗਰਸ ਸਰਕਾਰ ਨੇ ਮੇਰੇ 5 ਸਾਲ ਬਰਬਾਦ ਕਰ ਦਿੱਤੇ ਉਨ੍ਹਾਂ ਨੇ ਮੈਨੂੰ ਬਣਾਇਆ ਮੂਰਖ'

Malika Handa

 

ਜਲੰਧਰ- ਨੈਸ਼ਨਲ ਚੈੱਸ ਚੈਂਪੀਅਨ ਡੈੱਫ ਖਿਡਾਰਨ ਮਲਿਕਾ ਹਾਂਡਾ ਨੇ ਟਵਿੱਟਰ 'ਤੇ ਵੀਡੀਓ ਸ਼ੇਅਰ ਕਰ ਪੰਜਾਬ ਸਰਕਾਰ 'ਤੇ ਗੁੱਸਾ ਕੱਢਿਆ ਹੈ। ਮਲਿਕਾ ਹਾਂਡਾ ਨੇ ਟਵਿੱਟਰ 'ਤੇ ਵੀਡੀਓ ਸ਼ੇਅਰ ਕਰਦਿਆ ਲਿਖਿਆ ਕਿ ਮੈਂ ਬਹੁਤ ਦੁਖੀ ਹਾਂ।

ਮੈਂ 31 ਦਸੰਬਰ ਨੂੰ ਪੰਜਾਬ ਦੇ ਖੇਡ ਮੰਤਰੀ ਨੂੰ ਮਿਲੀ। ਉਨ੍ਹਾਂ ਨੇ ਮੈਨੂੰ ਕਿਹਾ ਕਿ ਡੈੱਫ ਸਪੋਰਟਸ ਲਈ ਪੰਜਾਬ ਸਰਕਾਰ ਨਾ ਕੋਈ ਨੌਕਰੀ ਅਤੇ ਨਾ ਹੀ ਨਕਦ ਪੁਰਸਕਾਰ ਦੇ ਸਕਦੀ ਹੈ ਕਿਉਂਕਿ ਉਨ੍ਹਾਂ ਕੋਲ ਡੈੱਫ ਖੇਡਾਂ ਲਈ ਪਾਲਿਸੀ ਨਹੀਂ ਹੈ। ਉਨ੍ਹਾਂ ਨੇ ਲਿਖਿਆ ਕਿ ਸਾਬਕਾ ਖੇਡ ਮੰਤਰੀ ਨੇ ਮੇਰੇ ਲਈ ਨਕਦ ਪੁਰਸਕਾਰ ਦਾ ਐਲਾਨ ਕੀਤਾ ਸੀ ਤੇ ਮੈਨੂੰ ਸੱਦਾ ਪੱਤਰ ਦਿੱਤਾ ਸੀ ਪਰ ਕੋਵਿਡ-19 ਦੇ ਕਾਰਨ ਰੱਦ ਕਰ ਦਿੱਤਾ ਗਿਆ।

ਇਹ ਗੱਲ ਜਦੋਂ ਮੈਂ ਮੌਜੂਦਾ ਖੇਡ ਮੰਤਰੀ ਪ੍ਰਗਟ ਸਿੰਘ ਨੂੰ ਦੱਸੀ ਤਾਂ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਸਾਬਕਾ ਮੰਤਰੀ ਨੇ ਕਿਹਾ ਸੀ, ਜਿਸ ਦਾ ਮੈਂ ਐਲਾਨ ਨਹੀਂ ਕੀਤਾ ਤੇ ਨਾ ਹੀ ਸਰਕਾਰ ਕਰ ਸਕਦੀ ਹੈ। ਮੈਂ ਸਿਰਫ ਇਹ ਪੁੱਛ ਰਹੀ ਹਾਂ ਕਿ ਇਸ ਦਾ ਐਲਾਨ ਕਿਉਂ ਕੀਤਾ ਗਿਆ ਸੀ।

ਮਲਿਕਾ ਹਾਂਡਾ ਨੇ ਇਸ ਵਾਰ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਰਾਹੁਲ ਗਾਂਧੀ ਨੂੰ ਟੈਗ ਕਰ ਆਪਣਾ ਦਰਦ ਸ਼ੇਅਰ ਕੀਤਾ। ਕਾਂਗਰਸ ਸਰਕਾਰ ਨੇ ਮੇਰੇ 5 ਸਾਲ ਬਰਬਾਦ ਕਰ ਦਿੱਤੇ। ਉਨ੍ਹਾਂ ਨੇ ਮੈਨੂੰ ਮੂਰਖ ਬਣਾਇਆ।  ਵਿਸ਼ੇਸ ਖਿਡਾਰੀਆਂ ਦੀ ਪੰਜਾਬ ਸਰਕਾਰ ਕੋਈ ਪੁੱਛ ਗਿੱਛ ਨਹੀਂ ਕਰ ਰਹੀ। ਪੰਜਾਬ ਸਰਕਾਰ ਅਜਿਹਾ ਕਿਉਂ ਕਰ ਰਹੀ ਹੈ?