ਖੇਡ ਮੰਤਰੀ ਨੇ ਮਹਿਲਾ ਕ੍ਰਿਕਟ ਟੀਮ ਨੂੰ ਕੀਤਾ ਸਨਮਾਨਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਖੇਡ ਮੰਤਰੀ ਵਿਜੇ ਗੋਇਲ ਨੇ ਅੱਜ ਆਈ.ਸੀ.ਸੀ. ਵਿਸ਼ਵ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਮਹਿਲਾ ਕ੍ਰਿਕਟ ਟੀਮ ਨੂੰ ਸਨਮਾਨਤ ਕਰਦੇ ਹੋਏ ਕਿਹਾ ਕਿ ਇਸ ਨਾਲ ਦੇਸ਼ ਦੇ...

Sports minister

ਨਵੀਂ ਦਿੱਲੀ, 27 ਜੁਲਾਈ: ਖੇਡ ਮੰਤਰੀ ਵਿਜੇ ਗੋਇਲ ਨੇ ਅੱਜ ਆਈ.ਸੀ.ਸੀ. ਵਿਸ਼ਵ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਮਹਿਲਾ ਕ੍ਰਿਕਟ ਟੀਮ ਨੂੰ ਸਨਮਾਨਤ ਕਰਦੇ ਹੋਏ ਕਿਹਾ ਕਿ ਇਸ ਨਾਲ ਦੇਸ਼ ਦੇ ਨੌਜਵਾਨਾਂ ਨੂੰ ਖੇਡਾਂ ਨੂੰ ਕਰੀਅਰ ਬਦਲ ਦੇ ਰੂਪ 'ਚ ਅਪਣਾਉਣ ਦੀ ਪ੍ਰੇਰਨਾ ਮਿਲੇਗੀ। ਭਾਰਤ ਨੂੰ ਮੇਜ਼ਬਾਨ ਇੰਗਲੈਂਡ ਨੇ ਫ਼ਾਈਨਲ 'ਚ 9 ਦੌੜਾਂ ਨਾਲ ਹਰਾਇਆ। ਗੋਇਲ ਨੇ ਕਿਹਾ, ''ਸਾਡੀ ਮਹਿਲਾ ਟੀਮ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੀ ਜਿੰਨੀ ਵੀ ਤਾਰੀਫ਼ ਕਰੋ ਘੱਟ ਹੀ ਹੋਵੇਗੀ। ਉਪ ਜੇਤੂ ਰਹਿਣ ਦੇ ਬਾਵਜੂਦ ਮੈਨੂੰ ਲਗਦਾ ਹੈ ਕਿ ਭਾਰਤੀ ਟੀਮ ਚੈਂਪੀਅਨ ਰਹੀ ਕਿਉਂਕਿ ਇਸ ਨੇ ਸਾਰੇ ਦੇਸ਼ ਦਾ ਦਿਲ ਜਿਤਿਆ।''
ਉਨ੍ਹਾਂ ਕਿਹਾ, ''ਇਸ ਨਾਲ ਨੌਜਵਾਨਾਂ ਨੂੰ ਪ੍ਰੇਰਨਾ ਮਿਲੀ ਹੈ। ਸਾਰੇ ਦੇਸ਼ ਦੀਆਂ ਲੱਖਾਂ ਕੁੜੀਆਂ ਇਸ 'ਚ ਕਰੀਅਰ ਬਣਾਉਣ ਲਈ ਪ੍ਰੇਰਿਤ ਹੋਣਗੀਆਂ। ਉਨ੍ਹਾਂ ਇਕ ਬਿਆਨ 'ਚ ਕਿਹਾ, ਰੀਉ ਉਲੰਪਿਕ ਤੋਂ ਲੈ ਕੇ ਪੈਰਾਲੰਪਿਕ ਤਕ ਅਤੇ ਹਾਕੀ, ਕੁਸ਼ਤੀ, ਬੈਡਮਿੰਟਨ ਅਤੇ ਹੁਣ ਕ੍ਰਿਕਟ 'ਚ ਭਾਰਤੀ ਮਹਿਲਾਵਾਂ ਕੌਮਾਂਤਰੀ ਪੱਧਰ 'ਤੇ ਪਰਚਮ ਲਹਿਰਾ ਰਹੀਆਂ ਹਨ। ਇਨ੍ਹਾਂ ਦਾ ਸੰਦੇਸ਼ ਸਾਫ਼ ਹੈ...ਬੇਟੀ ਬਚਾਉ, ਬੇਟੀ ਪੜ੍ਹਾਉ ਅਤੇ ਹੁਣ ਬੇਟੀ ਖਿਡਾਉ।'' ਭਾਰਤੀ ਕਪਤਾਨ ਮਿਤਾਲੀ ਰਾਜ ਨੇ ਇਸ ਮੌਕੇ ਟੀਮ ਦੇ ਹਰ ਮੈਂਬਰ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਪ੍ਰਧਾਨ ਮੰਤਰੀ ਅਤੇ ਖੇਡ ਮੰਤਰੀ ਨੂੰ ਹੱਲਾਸ਼ੇਰੀ ਦੇਣ ਦੇ ਲਈ ਧਨਵਾਦ ਕੀਤਾ।