Mohammad Azharuddin: ਈਡੀ ਨੇ ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੂਦੀਨ ਨੂੰ ਭੇਜਿਆ ਸੰਮਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

Mohammad Azharuddin: ਹੈਦਰਾਬਾਦ ਕ੍ਰਿਕਟ ਸੰਘ ਦੇ ਪ੍ਰਧਾਨ ਹੁੰਦਿਆਂ 20 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼

ED sent summons to former cricketer Mohammad Azharuddin

ED sent summons to former cricketer Mohammad Azharuddin: ਸਾਬਕਾ ਭਾਰਤੀ ਕ੍ਰਿਕਟਰ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਵੱਡੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਈਡੀ ਨੇ ਮੁਹੰਮਦ ਅਜ਼ਹਰੂਦੀਨ ਨੂੰ ਸੰਮਨ ਭੇਜਿਆ ਹੈ। ਇਹ ਸੰਮਨ ਹੈਦਰਾਬਾਦ ਕ੍ਰਿਕਟ ਸੰਘ (ਐੱਚ. ਸੀ. ਏ.) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਅੱਜ ਵੀਰਵਾਰ ਨੂੰ ਭੇਜਿਆ ਗਿਆ ਹੈ।   ਦੱਸ ਦੇਈਏ ਕਿ ਅਜ਼ਹਰੂਦੀਨ ਇਸ ਤੋਂ ਪਹਿਲਾਂ ਹੈਦਰਾਬਾਦ ਕ੍ਰਿਕਟ ਸੰਘ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ 'ਤੇ ਆਪਣੇ ਕਾਰਜਕਾਲ ਦੌਰਾਨ ਫੰਡਾਂ ਦੀ ਦੁਰਵਰਤੋਂ ਦਾ ਦੋਸ਼ ਹੈ।

 ਮਨੀ ਲਾਂਡਰਿੰਗ ਨਾਲ ਜੁੜਿਆ ਹੋਇਆ ਹੈ ਮਾਮਲਾ
ਮੁਹੰਮਦ ਅਜ਼ਹਰੂਦੀਨ ਨੂੰ ਜਾਰੀ ਕੀਤਾ ਗਿਆ ਇਹ ਪਹਿਲਾ ਸੰਮਨ ਹੈ, ਜਿਸ ਤਹਿਤ ਉਸ ਨੂੰ ਕੇਂਦਰੀ ਏਜੰਸੀ ਦੇ ਸਾਹਮਣੇ ਪੇਸ਼ ਹੋਣਾ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਹੈਦਰਾਬਾਦ ਦੇ ਉੱਪਲ 'ਚ ਰਾਜੀਵ ਗਾਂਧੀ ਕ੍ਰਿਕਟ ਸਟੇਡੀਅਮ ਲਈ ਡੀਜ਼ਲ ਜਨਰੇਟਰ, ਫਾਇਰ ਬ੍ਰਿਗੇਡ ਸਿਸਟਮ ਦੀ ਖਰੀਦ ਲਈ ਅਲਾਟ ਕੀਤੇ ਗਏ 20 ਕਰੋੜ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਹੈ। ਈਡੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅੱਜ ਮੁਹੰਮਦ ਅਜ਼ਹਰੂਦੀਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ।