ਕਰੁਣਾਰਤਨੇ ਖਤਰੇ ਤੋਂ ਬਾਹਰ, ਹਸਪਤਾਲ 'ਚੋਂ ਮਿਲੀ ਛੁੱਟੀ

ਏਜੰਸੀ

ਖ਼ਬਰਾਂ, ਖੇਡਾਂ

ਸ਼੍ਰੀਲੰਕਾ ਦੇ ਦਿਮੁਥ ਕਰੁਣਾਰਤਨੇ ਨੇ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਆਸਟਰੇਲੀਆ ਖਿਲਾਫ਼ ਦੂਜੇ ਟੈਸਟ ਮੈਚ ਵਿਚ ਐਤਵਾਰ ਨੂੰ ਬੱਲੇਬਾਜ਼ੀ ਕੀਤੀ ਅਤੇ.....

Dimuth Karunaratne

ਕੈਨਬਰਾ : ਸ਼੍ਰੀਲੰਕਾ ਦੇ ਦਿਮੁਥ ਕਰੁਣਾਰਤਨੇ ਨੇ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਆਸਟਰੇਲੀਆ ਖਿਲਾਫ਼ ਦੂਜੇ ਟੈਸਟ ਮੈਚ ਵਿਚ ਐਤਵਾਰ ਨੂੰ ਬੱਲੇਬਾਜ਼ੀ ਕੀਤੀ ਅਤੇ ਇਸ ਵਿਚਾਲੇ ਅਪਣਾ ਅਰਧ ਸੈਂਕੜਾ ਪੂਰਾ ਕੀਤਾ। ਇਹ ਤਜ਼ਰਬੇਕਾਰ ਸਲਾਮੀ ਬੱਲੇਬਾਜ਼ ਸਨਿਚਰਵਾਰ ਨੂੰ ਜਦੋਂ 46 ਦੌੜਾਂ 'ਤੇ ਖੇਡ ਰਿਹਾ ਸੀ ਤਦ ਪੈਟ ਕਮਿੰਸ ਦੀ ਬਾਊਂਸਰ ਗੇਂਦ ਉਸ ਦੀ ਗਰਦਨ ਦੇ ਕੋਲ ਲੱਗੀ। ਉਹ ਲੱਗਭਗ 10 ਮਿੰਟ ਤੱਕ ਮੈਦਾਨ 'ਤੇ ਲੇਟੇ ਰਹੇ ਅਤੇ ਬਾਅਦ ਵਿਚ ਉਸ ਨੂੰ ਸਟ੍ਰੈਚਰ 'ਤੇ ਲਿਜਾਇਆ ਗਿਆ ਸੀ। ਕ੍ਰਿਕਟ ਆਸਟਰੇਲੀਆ ਨੇ ਸਨਿਚਰਵਾਰ ਨੂੰ ਕਿਹਾ, 

''ਸ਼੍ਰੀਲੰਕਾ ਕ੍ਰਿਕਟ ਨੇ ਉਸ ਨੂੰ ਖੇਡਣ ਦੀ ਇਜਾਜ਼ਤ ਦੇ ਦਿਤੀ ਹੈ। ਉਨ੍ਹਾਂ ਕਿਹਾ ਕਿ ਇਹ ਹਾਨੀ ਪਹੁੰਚਾਉਣ ਦਾ ਮਾਮਲਾ ਨਹੀਂ ਹੈ।'' ਇਸ ਤੋਂ ਪਹਿਲਾਂ ਸ਼੍ਰੀਲੰਕਾ ਕ੍ਰਿਕਟ ਨੇ ਸਵੇਰੇ ਟਵੀਟ ਕਰਕੇ ਕਿਹਾ ਸੀ ਕਿ ਕਰੁਣਾਰਤਨੇ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ ਕਿਉਂਕਿ ਜਾਂਚ ਤੋਂ ਪਤਾ ਚੱਲਿਆ ਹੈ ਕਿ ਸਾਰੇ ਨਤੀਜੇ ਆਮ ਹਨ। (ਪੀਟੀਆਈ)