ਕਿਸਾਨ ਅੰਦੋਲਨ ‘ਤੇ ਹੁਣ ਸਾਬਕਾ ਕ੍ਰਿਕਟ ਖਿਡਾਰੀ ਕਪਿਲ ਦੇਵ ਨੇ ਕੀਤਾ ਟਵੀਟ, ਦਿੱਤੀ ਪ੍ਰਤੀਕਿਰਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

'ਮੈਂ ਆਪਣੇ ਦੇਸ਼ ਭਾਰਤ ਨੂੰ ਬਹੁਤ ਪਿਆਰ ਕਰਦਾ ਹਾਂ।

Kapil Dev

ਨਵੀਂ ਦਿੱਲੀ: ਕਿਸਾਨ ਅੰਦੋਲਨ ਨੂੰ ਦੇਸ਼ ਵਿਦੇਸ਼ ਤੋਂ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।  ਕਿਸਾਨ ਅੰਦੋਲਨ ਨੂੰ ਹੁਣ 71 ਦਿਨ ਮੁਕੰਮਲ ਹੋ ਚੁੱਕੇ ਹਨ ਤੇ ਅੱਜ 72ਵਾਂ ਦਿਨ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਾਲੇ ਵੀ ਡਟੇ ਹੋਏ ਹਨ। ਹਾਲ ਹੀ ਵਿਚ ਕਿਸਾਨ ਅੰਦੋਲਨ ਨੂੰ ਲੈ ਕੌਮਾਂਤਰੀ ਪੋਪ ਸਟਾਰ ਰਿਹਾਨਾ ਤੇ ਗਰੇਟਾ ਤੋਂ ਇਲਾਵਾ ਹੋਰ ਵਿਦੇਸ਼ੀ ਹਸਤੀਆਂ ਨੇ ਬੀਤੇ ਦਿਨੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਸੀ। ਇਸ ਵਿਚਕਾਰ ਅੱਜ ਭਾਰਤ ਦੇ ਸਾਬਕਾ ਕ੍ਰਿਕਟ ਖਿਡਾਰੀ ਕਪਿਲ ਦੇਵ ਵੀ ਟਵੀਟ ਕੀਤਾ ਹੈ।

ਕਪਿਲ ਦੇਵ  ਦਾ ਟਵੀਟ 
ਕਪਿਲ ਦੇਵ ਨੇ ਟਵੀਟ ਕਰਦਿਆਂ ਲਿਖਿਆ,' 'ਮੈਂ ਆਪਣੇ ਦੇਸ਼ ਭਾਰਤ ਨੂੰ ਬਹੁਤ ਪਿਆਰ ਕਰਦਾ ਹਾਂ। ਮੈਨੂੰ ਉਮੀਦ ਹੈ ਕਿ ਕਿਸਾਨ ਅਤੇ ਸਰਕਾਰ ਦਰਮਿਆਨ ਇਹ ਆਪਸੀ ਵਿਵਾਦ ਜਲਦੀ ਖ਼ਤਮ ਹੋ ਜਾਵੇਗਾ। ਇਸ ਦੇ ਨਾਲ ਉਨ੍ਹਾਂ ਨੇ ਲਿਖਿਆ ਕਿ ਮਾਹਰਾਂ ਨੂੰ ਫੈਸਲਾ ਲੈਣ ਦਿਓ।

ਉਨ੍ਹਾਂ ਨੇ ਭਾਰਤੀ ਕ੍ਰਿਕਟ ਟੀਮ ਨੂੰ ਇੰਗਲੈਂਡ ਖਿਲਾਫ ਸ਼ਾਨਦਾਰ ਸਫਲਤਾ ਦੀ ਕਾਮਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਮੈਂ ਇੰਗਲੈਂਡ ਖ਼ਿਲਾਫ਼ ਆਗਾਮੀ ਸੀਰੀਜ਼ ਲਈ ਵੀ ਭਾਰਤੀ ਟੀਮ ਨੂੰ ਵਧਾਈ ਦਿੰਦਾ ਹਾਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੰਗਨਾ ਰਣੌਤ, ਅਕਸ਼ੇ ਕੁਮਾਰ, ਅਜੇ ਦੇਵਗਨ, ਏਕਤਾ ਕਪੂਰ, ਵਿਰਾਟ ਕੋਹਲੀ ਤੇ ਸਚਿਨ ਤੇਂਦੁਲਕਰ ਸਮੇਤ ਕਈ ਹਸਤੀਆਂ ਨੇ ਕਿਸਾਨ ਅੰਦੋਲਨ 'ਤੇ ਸਰਕਾਰ ਦੇ ਰੁਖ਼ ਦਾ ਸਮਰਥਨ ਕੀਤਾ ਹੈ।