ਡੋਪ ਟੈਸਟ 'ਚ ਫੇਲ੍ਹ ਹੋਣ 'ਤੇ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨੂੰ ਅਸਥਾਈ ਤੌਰ 'ਤੇ ਕੀਤਾ ਮੁਅੱਤਲ

ਏਜੰਸੀ

ਖ਼ਬਰਾਂ, ਖੇਡਾਂ

ਦੋਸ਼ੀ ਪਾਏ ਜਾਣ 'ਤੇ ਕਮਲਪ੍ਰੀਤ ਨੂੰ ਵੱਧ ਤੋਂ ਵੱਧ ਚਾਰ ਸਾਲ ਲਈ ਮੁਅੱਤਲ ਕੀਤਾ ਜਾ ਸਕਦਾ ਹੈ।

Champion discus thrower Kamalpreet fails dope test



ਨਵੀਂ ਦਿੱਲੀ: ਚੋਟੀ ਦੀ ਭਾਰਤੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨੂੰ ਪਾਬੰਦੀਸ਼ੁਦਾ ਸਟੀਰੌਇਡ ਟੈਸਟ ਲਈ ਸਕਾਰਾਤਮਕ ਪਾਏ ਜਾਣ ਤੋਂ ਬਾਅਦ ਅਥਲੈਟਿਕਸ ਇੰਟੈਗਰਿਟੀ ਯੂਨਿਟ (ਏਆਈਯੂ) ਨੇ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਹੈ। ਦੋਸ਼ੀ ਪਾਏ ਜਾਣ 'ਤੇ ਕਮਲਪ੍ਰੀਤ ਨੂੰ ਵੱਧ ਤੋਂ ਵੱਧ ਚਾਰ ਸਾਲ ਲਈ ਮੁਅੱਤਲ ਕੀਤਾ ਜਾ ਸਕਦਾ ਹੈ।

Kamalpreet Kaur

ਵਿਸ਼ਵ ਅਥਲੈਟਿਕਸ (ਗਵਰਨਿੰਗ ਬਾਡੀ) ਨੇ ਬੁੱਧਵਾਰ ਨੂੰ ਟਵੀਟ ਕੀਤਾ, "ਏਆਈਯੂ ਨੇ ਭਾਰਤ ਦੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨੂੰ ਸਰੀਰ ਵਿਚ ਪਾਬੰਦੀਸ਼ੁਦਾ ਪਦਾਰਥ (ਸਟੈਨੋਜ਼ੋਲੋਲ) ਦੀ ਮੌਜੂਦਗੀ/ਵਰਤੋਂ ਲਈ ਅਸਥਾਈ ਤੌਰ 'ਤੇ ਮੁਅੱਤਲ ਕੀਤਾ ਹੈ। ਇਹ ਪਦਾਰਥ 'ਵਿਸ਼ਵ ਅਥਲੈਟਿਕਸ' ਡੋਪਿੰਗ ਵਿਰੋਧੀ ਨਿਯਮਾਂ ਦੀ ਉਲੰਘਣਾ ਕਰਦਾ ਹੈ।"

Tweet

ਵਿਸ਼ਵ ਅਥਲੈਟਿਕਸ ਕਿਸੇ ਖਿਡਾਰੀ ਨੂੰ ਡੋਪਿੰਗ ਦੇ ਮਾਮਲੇ ਵਿਚ ਸੁਣਵਾਈ ਪੂਰੀ ਹੋਣ ਤੱਕ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੰਦੀ ਹੈ। ਅਥਲੈਟਿਕਸ ਇੰਟੈਗਰਿਟੀ ਯੂਨਿਟ ਵਿਸ਼ਵ ਅਥਲੈਟਿਕਸ ਦੁਆਰਾ ਸਥਾਪਤ ਇਕ ਸੁਤੰਤਰ ਸੰਸਥਾ ਹੈ। ਸੰਸਥਾ ਨੇ ਪੰਜਾਬ ਦੀ ਇਸ 26 ਸਾਲਾ ਖਿਡਾਰਨ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਨੈਸ਼ਨਲ ਰਿਕਾਰਡ ਹੋਲਡਰ ਕਮਲਪ੍ਰੀਤ ਟੋਕੀਓ ਓਲੰਪਿਕ 'ਚ ਛੇਵੇਂ ਸਥਾਨ 'ਤੇ ਰਹੀ ਸੀ।