ਪਹਿਲਵਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ, ਜਾਂਚ ਪੂਰੀ ਹੋਣ ਦਿਤੀ ਜਾਵੇ: ਅਨੁਰਾਗ ਠਾਕੁਰ

ਏਜੰਸੀ

ਖ਼ਬਰਾਂ, ਖੇਡਾਂ

ਕਿਹਾ: ਦਿੱਲੀ ਪੁਲਿਸ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦੇਵੇਗੀ

Anurag Thakur

 

ਲਖਨਊ: ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਦਿੱਲੀ 'ਚ ਧਰਨੇ 'ਤੇ ਬੈਠੇ ਪਹਿਲਵਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਦਿੱਲੀ ਪੁਲਿਸ ਨੂੰ ਨਿਰਪੱਖ ਜਾਂਚ ਕਰਨ ਦੇਣੀ ਚਾਹੀਦੀ ਹੈ। ਅਨੁਰਾਗ ਠਾਕੁਰ ਨੇ ਇਥੇ ਪੱਤਰਕਾਰਾਂ ਨੂੰ ਕਿਹਾ, “ਮੈਂ ਪ੍ਰਦਰਸ਼ਨ ਕਰ ਰਹੇ ਸਾਰੇ ਖਿਡਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਅਦਾਲਤ ਨੇ ਵੀ ਨਿਰਦੇਸ਼ ਦੇ ਦਿਤੇ ਹਨ ਅਤੇ ਉਨ੍ਹਾਂ ਨੂੰ ਨਿਰਪੱਖ ਜਾਂਚ ਪੂਰੀ ਹੋਣ ਦੇਣੀ ਚਾਹੀਦੀ ਹੈ”।

ਇਹ ਵੀ ਪੜ੍ਹੋ: ਦਿੱਲੀ 'ਚ ਹਸਪਤਾਲ 'ਚ ਮਹਿਲਾ ਮੁਲਾਜ਼ਮ ਦੇ ਦੰਦ ਤੋੜ ਕੇ ਕੀਤਾ ਬਲਾਤਕਾਰ

ਉਨ੍ਹਾਂ ਕਿਹਾ, ‘‘ਦਿੱਲੀ ਪੁਲਿਸ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦੇਵੇਗੀ ਅਤੇ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ”। ਜ਼ਿਕਰਯੋਗ ਹੈ ਕਿ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਭ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦੀ ਜਾਂਚ ਕਰ ਰਹੀ ਕਮੇਟੀ ਦੀ ਰੀਪੋਰਟ ਜਨਤਕ ਕਰਨ ਦੀ ਮੰਗ ਨੂੰ ਲੈ ਕੇ ਪਹਿਲਵਾਨ ਜੰਤਰ-ਮੰਤਰ ’ਤੇ 23 ਅਪ੍ਰੈਲ ਤੋਂ ਧਰਨੇ ’ਤੇ ਬੈਠੇ ਹਨ।

ਇਹ ਵੀ ਪੜ੍ਹੋ: ਰਾਜੌਰੀ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਠਭੇੜ ਦੌਰਾਨ 2 ਜਵਾਨ ਸ਼ਹੀਦ

ਹਾਲਾਂਕਿ ਬ੍ਰਿਜ ਭੂਸ਼ਣ ਦਾ ਕਹਿਣਾ ਹੈ ਕਿ ਸਿਰਫ਼ ਇਕ ਹੀ ਪ੍ਰਵਾਰ ਅਤੇ ਸਿਰਫ਼ ਇਕ ਹੀ ਅਖਾੜਾ ਉਨ੍ਹਾਂ ਵਿਰੁਧ ਧਰਨਾ ਪ੍ਰਦਰਸ਼ਨ ਕਰ ਰਿਹਾ ਹੈ। ਇਨ੍ਹਾਂ ਪਹਿਲਵਾਨਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਸਣੇ ਕਈ ਆਗੂਆਂ ਨੇ ਵੀ ਸਮਰਥਨ ਦਿਤਾ ਹੈ।