ਸੁਰਜਨ ਚੱਠਾ ਦੀ ਗ੍ਰਿਫ਼ਤਾਰੀ ਤੋਂ ਬਾਅਦ LIVE ਹੋਈ ਸੰਦੀਪ ਦੀ ਪਤਨੀ, ਸਰਕਾਰ ਦਾ ਕੀਤਾ ਧੰਨਵਾਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਖੇਡਾਂ

ਸਰਕਾਰ ਨੂੰ ਬਾਕੀ ਦੋਸ਼ੀਆਂ ਨੂੰ ਵੀ ਫੜ੍ਹਨ ਦੀ ਕੀਤੀ ਅਪੀਲ

photo

 

ਜਲੰਧਰ: ਜਲੰਧਰ 'ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਦੋਸ਼ੀ ਸੁਰਜਨ ਚੱਠਾ ਦੇ ਫੜੇ ਜਾਣ ਤੋਂ ਬਾਅਦ ਸੋਸ਼ਲ ਮੀਡੀਆ ਅਕਾਊਂਟ 'ਤੇ ਲਾਈਵ ਹੋਈ। ਰੁਪਿੰਦਰ ਕੌਰ ਨੇ ਕਿਹਾ ਕਿ ਅਜੇ ਵੀ ਕਤਲ ਵਿਚ ਸ਼ਾਮਲ ਹੋਰ ਵੀ ਕਈ ਵਿਅਕਤੀ ਸ਼ਰੇਆਮ ਘੁੰਮ ਰਹੇ ਹਨ। ਅਜੇ ਤਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।

ਇਹ ਵੀ ਪੜ੍ਹੋ: ਖ਼ੁਦ ਦੀ ਸਰਵਿਸ ਰਿਵਾਲਵਰ 'ਚੋਂ ਗੋਲੀ ਚੱਲਣ ਨਾਲ ਮਹਿਲਾ ਸਬ-ਇੰਸਪੈਕਟਰ ਹੋਈ ਜਖ਼ਮੀ

ਚੱਠਾ ਦੇ ਫੜੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਹ ਵਿਅਕਤੀ ਇਸ ਕਤਲ ਦਾ ਮਾਸਟਰ ਮਾਈਂਡ ਹੈ। ਪਿਛਲੇ ਸਾਲ ਵੀ ਉਨ੍ਹਾਂ ਲਾਈਵ ਅਪੀਲ ਕੀਤੀ ਸੀ। ਪੁਲਿਸ ਅਧਿਕਾਰੀਆਂ ਨੂੰ ਵੀ ਮਿਲੇ ਸਨ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਸੰਦੀਪ ਦੀ ਬਰਸੀ 'ਤੇ ਜਦੋਂ ਉਹ ਭਾਰਤ ਆਏ ਤਾਂ ਉਹਨਾਂ ਦੀ ਮੁਲਾਕਾਤ ਭਗਵੰਤ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਨਾਲ ਹੋਈ ਸੀ |

ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਸਰਕਾਰੀ ਸਕੂਲ ਦੀ ਅਧਿਆਪਿਕਾ ਦੀ ਮੌਤ, ਸਕੂਲ ਤੋਂ ਛੁੱਟੀ ਹੋਣ ਮਗਰੋਂ ਮ੍ਰਿਤਕ ਜਾ ਰਹੀ ਸੀ ਘਰ

ਗੱਲਬਾਤ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਦੀ ਪਤਨੀ ਨੂੰ ਸਾਰੇ ਤੱਥਾਂ ਸਮੇਤ ਕਤਲ ਵਿਚ ਸ਼ਾਮਲ ਲੋਕਾਂ ਦੇ ਨਾਂ ਦਿੱਤੇ। ਜਿਸ 'ਤੇ ਉਹਨਾਂ ਨੇ ਭਰੋਸਾ ਦਿਤਾ ਸੀ ਕਿ ਉਹ ਪੂਰੇ ਮਾਮਲੇ ਦੀ ਜਾਂਚ ਕਰਵਾ ਕੇ ਕਾਰਵਾਈ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਸੇ ਗੱਲਬਾਤ ਦਾ ਨਤੀਜਾ ਹੈ ਕਿ ਪੁਲਿਸ ਨੇ ਜਾਂਚ ਤੋਂ ਬਾਅਦ ਕਤਲ ਦੇ ਮਾਸਟਰ ਮਾਈਂਡ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਰੁਪਿੰਦਰ ਕੌਰ ਨੇ ਇਸ ਦਾ ਸਿਹਰਾ ਸੂਬੇ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨੂੰ ਦਿਤਾ। ਉਨ੍ਹਾਂ ਨੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਮੁਲਜ਼ਮ ਸੁਰਜਨ ਚੱਠਾ ਨੂੰ ਗ੍ਰਿਫ਼ਤਾਰ ਕਰਨ ਲਈ ਸਰਕਾਰ ਦਾ ਧੰਨਵਾਦ ਵੀ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਬਾਹਰ ਘੁੰਮ ਰਹੇ ਹੋਰ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੇ ਪਰਿਵਾਰ ਨਾਲ ਜੋ ਵਾਪਰਿਆ ਉਹ ਕਿਸੇ ਹੋਰ ਨਾਲ ਨਾ ਵਾਪਰੇ।