ਪੰਜਾਬ ਵਿਧਾਨ ਸਭਾ ਚੋਣਾਂ 2022: ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 329.49 ਕਰੋੜ ਦੀਆਂ ਵਸਤਾਂ ਜ਼ਬਤ
Published : Feb 6, 2022, 7:30 pm IST
Updated : Feb 6, 2022, 7:30 pm IST
SHARE ARTICLE
Dr. S Karuna Raju
Dr. S Karuna Raju

23.06 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ - ਮੁੱਖ ਚੋਣ ਅਫ਼ਸਰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 5 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 329.49 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

Karuna RajuKaruna Raju

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 22.34 ਕਰੋੜ ਰੁਪਏ ਦੀ 39.62 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 280 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 23.06 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

electionelection

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1233 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3198 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2527 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1593 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

Karuna RajuKaruna Raju

ਉਹਨਾਂ ਦੱਸਿਆ ਕਿ ਸਾਰੇ ਹੀ 2881 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 19716 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,044 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 96 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement