ਮਹਿਲਾ ਕ੍ਰਿਕਟ ਵਿਸ਼ਵ ਕੱਪ: ਭਾਰਤੀ ਟੀਮ ਨੇ 50 ਓਵਰਾਂ 'ਚ ਸੱਤ ਵਿਕਟਾਂ ਦੇ ਨੁਕਸਾਨ 'ਤੇ 244 ਦੌੜਾਂ ਬਣਾਈਆਂ

ਏਜੰਸੀ

ਖ਼ਬਰਾਂ, ਖੇਡਾਂ

 ਪੂਜਾ ਨੇ 67 ਅਤੇ ਸਨੇਹ ਨੇ ਨਾਬਾਦ 53 ਦੌੜਾਂ ਬਣਾਈਆਂ

team India

 

ਨਵੀਂ ਦਿੱਲੀ - ਅੱਜ ਮਹਿਲਾ ਵਿਸ਼ਵ ਕੱਪ 2022 ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ ਹੋ ਰਿਹਾ ਹੈ। ਦੋਵੇਂ ਟੀਮਾਂ ਇਸ ਮੈਚ ਤੋਂ ਆਪਣੀ-ਆਪਣੀ ਮੁਹਿੰਮ ਦੀ ਸ਼ੁਰੂਆਤ ਕਰ ਰਹੀਆਂ ਹਨ। ਭਾਰਤੀ ਕਪਤਾਨ ਮਿਤਾਲੀ ਰਾਜ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਪਾਕਿਸਤਾਨ ਨੂੰ 245 ਦੌੜਾਂ ਦਾ ਟੀਚਾ ਦਿੱਤਾ।

ਮਹਿਲਾ ਵਨਡੇ ਵਿਸ਼ਵ ਕੱਪ 'ਚ ਭਾਰਤ ਨੇ ਪਾਕਿਸਤਾਨ ਦੇ ਸਾਹਮਣੇ 245 ਦੌੜਾਂ ਦਾ ਟੀਚਾ ਰੱਖਿਆ ਹੈ। ਟੀਮ ਇੰਡੀਆ ਲਈ ਪੂਜਾ ਵਸਤਰਕਰ ਅਤੇ ਸਨੇਹ ਰਾਣਾ ਨੇ ਸ਼ਾਨਦਾਰ ਪਾਰੀ ਖੇਡੀ। ਦੋਵਾਂ ਨੇ ਸੱਤਵੇਂ ਵਿਕਟ ਲਈ 97 ਗੇਂਦਾਂ ਵਿਚ 122 ਦੌੜਾਂ ਦੀ ਸਾਂਝੇਦਾਰੀ ਕੀਤੀ। ਭਾਰਤ ਲਈ ਪੂਜਾ ਨੇ 59 ਗੇਂਦਾਂ 'ਤੇ ਸਭ ਤੋਂ ਵੱਧ 67 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਸਨੇਹ ਰਾਣਾ 48 ਗੇਂਦਾਂ ਵਿਚ 53 ਦੌੜਾਂ ਬਣਾ ਕੇ ਅਜੇਤੂ ਰਹੀ। ਇਸ ਤੋਂ ਇਲਾਵਾ ਸਮ੍ਰਿਤੀ ਮੰਧਾਨਾ ਨੇ 75 ਗੇਂਦਾਂ 'ਤੇ 52 ਦੌੜਾਂ ਦੀ ਪਾਰੀ ਖੇਡੀ। ਭਾਰਤੀ ਟੀਮ ਨੇ 50 ਓਵਰਾਂ 'ਚ ਸੱਤ ਵਿਕਟਾਂ ਦੇ ਨੁਕਸਾਨ 'ਤੇ 244 ਦੌੜਾਂ ਬਣਾਈਆਂ।